ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 87 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 87 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-ਕਿਹਾ! ਵਿਕਾਸ ਪੱਖੋਂ ਕੋਈ ਵੀ ਇਲਾਕਾ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ

ਲੁਧਿਆਣਾ, 15 ਮਈ (ਮਨਜੀਤ ਸਿੰਘ ਰੋਮਾਣਾ) ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਵੈਸ਼ਨੂੰ ਕਲੋਨੀ ਵਿਖੇ ਨਵੀਆਂ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਕਿਹਾ ਕਿ ਹਲਕਾ ਉੱਤਰੀ ਵਿੱਚ ਪ੍ਰੋਜੈਕਟ ਨਿਰੰਤਰ ਜਾਰੀ ਹਨ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। 

ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵਸਨੀਕਾਂ ਦੀ ਮੰਗ ਅਨੁਸਾਰ ਬੱਚਿਆਂ ਦੀ ਪੜਾਈ ਲਈ ਚੰਗੇ ਸਕੂਲ, ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਅਤੇ ਇਲਾਕੇ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਨਵੇਂ ਪਾਰਕ ਅਤੇ ਹੋਰ ਪਾਰਕਾਂ ਦੇ ਨਵੀਨੀਕਰਣ ਨੂੰ ਵਿਸ਼ੇਸ਼ ਤੌਰ ’ਤੇ ਤਵੱਜੋਂ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਨੇ ਕਿਹਾ ਕਿ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਬਗੈਰ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਕੌਂਸਲਰ ਅਮਨ ਬੱਗਾ, ਕੌਂਸਲਰ ਹਰਜਿੰਦਰ ਸਿੰਘ ਬਾਲੀ, ਬਿੱਟੂ ਰਾਣਾ, ਨੀਤੂ, ਪੇਂਕੀ ਰਾਣਾ, ਪਰਵੀਨ ਚਿਤਕਾਰਾ, ਬੱਬੂ, ਸੋਨੂੰ ਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਮੌਜੂਦ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ