ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 95 ‘ਚ 25 ਹਾਰਸ ਪਾਵਰ ਟਿਊਬਵੈੱਲ ਦਾ ਉਦਘਾਟਨ
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 95 ‘ਚ 25 ਹਾਰਸ ਪਾਵਰ ਟਿਊਬਵੈੱਲ ਦਾ ਉਦਘਾਟਨ
ਲੁਧਿਆਣਾ, 16 ਮਈ (ਮਨਜੀਤ ਸਿੰਘ ਰੋਮਾਣਾ) ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 95 ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਟਿਊਬਵੈੱਲ ਦੀ ਸ਼ੁਰੂਆਤ ਨਾਲ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਸਥਾਨਕ ਵਸਨੀਕਾਂ ਵੱਲੋਂ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕੀਤੀ ਜਾਂਦੀ ਰਹੀ ਪਰ ਕਿਸੇ ਨੇ ਬਾਂਹ ਨਾ ਫੜੀ। ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੌਰਾਨ ਉਨ੍ਹਾ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ।
ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਕੌਂਸਲਰ ਅਸ਼ੋਕ ਕੁਮਾਰ, ਕੌਂਸਲਰ ਅਮਨ ਬੱਗਾ ਖੁਰਾਣਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
टिप्पणियाँ
एक टिप्पणी भेजें