ਭਾਜਪਾ ਹਮੇਸ਼ਾ ਮਿਹਨਤਕਸ਼ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜੀ ਰਹੀ ਹੈ ਅਤੇ ਅੱਗੇ ਵੀ ਮਜ਼ਬੂਤੀ ਨਾਲ ਖੜੀ ਰਹੇਗੀ — ਰਜਨੀਸ਼ ਧੀਮਾਨ
ਭਾਜਪਾ ਹਮੇਸ਼ਾ ਮਿਹਨਤਕਸ਼ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜੀ ਰਹੀ ਹੈ ਅਤੇ ਅੱਗੇ ਵੀ ਮਜ਼ਬੂਤੀ ਨਾਲ ਖੜੀ ਰਹੇਗੀ — ਰਜਨੀਸ਼ ਧੀਮਾਨ
ਲੁਧਿਆਣਾ, 13 ਮਈ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜ਼ਨੀਸ਼ ਧੀਮਾਨ ਨੇ ਇੱਕ ਪ੍ਰੈਸ ਵਿਗਿਆਪਤੀ ਜਾਰੀ ਕਰਦੇ ਹੋਏ ਕਿਹਾ ਕਿ ਭਾਜਪਾ ਫੋਰਥ ਕਲਾਸ ਕਰਮਚਾਰੀਆਂ ਅਤੇ ਸਫਾਈ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਧਰਨੇ-ਪ੍ਰਦਰਸ਼ਨ ਅਤੇ ਹੜਤਾਲ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਅਪਣਾਈ ਜਾ ਰਹੀ ਨੀਤੀਆਂ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ।
ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਠੇਕੇਦਾਰੀ ਪ੍ਰਥਾ ਨੂੰ ਪ੍ਰੋਤਸਾਹਿਤ ਕਰ ਰਹੀ ਹੈ, ਜਦਕਿ ਕਈ ਸਾਲਾਂ ਤੋਂ ਸੇਵਾਵਾਂ ਦੇ ਰਹੇ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਓਵਰਏਜ ਦਾ ਬਹਾਨਾ ਬਣਾ ਕੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਹਰ ਕਰਨਾ ਉਨ੍ਹਾਂ ਦੇ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ।
ਧੀਮਾਨ ਨੇ ਕਿਹਾ ਕਿ ਸਫਾਈ ਕਰਮਚਾਰੀ ਅਤੇ ਫੋਰਥ ਕਲਾਸ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਰਾਜ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਭਾਜਪਾ ਹਮੇਸ਼ਾ ਮਿਹਨਤਕਸ਼ ਕਰਮਚਾਰੀਆਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜੀ ਰਹੀ ਹੈ ਅਤੇ ਅੱਗੇ ਵੀ ਮਜ਼ਬੂਤੀ ਨਾਲ ਖੜੀ ਰਹੇਗੀ।
ਉਨ੍ਹਾਂ ਸਫਾਈ ਕਰਮਚਾਰੀਆਂ ਅਤੇ ਫੋਰਥ ਕਲਾਸ ਕਰਮਚਾਰੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ।
टिप्पणियाँ
एक टिप्पणी भेजें