ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੀ ਸਫਲਤਾ ਤੋਂ ਬਾਅਦ ਵਿਰੋਧੀ ਬੌਖਲਾਏ – ਵਿਧਾਇਕ ਸਰਬਜੀਤ ਕੌਰ ਮਾਣੂੰਕੇ

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੀ ਸਫਲਤਾ ਤੋਂ ਬਾਅਦ ਵਿਰੋਧੀ ਬੌਖਲਾਏ – ਵਿਧਾਇਕ ਸਰਬਜੀਤ ਕੌਰ ਮਾਣੂੰਕੇ
ਅਕਸ ਖਰਾਬ ਕਰਨ ਲਈ ਫੈਲਾਈਆਂ ਜਾ ਰਹੀਆਂ ਝੂੱਠੀਆਂ ਅਫਵਾਹਾਂ

ਜਗਰਾਉਂ, 20 ਮਈ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਵੱਲੋਂ ਪਿਛਲੇ ਦਿਨੀਂ ਉਨ੍ਹਾਂ ਦੇ ਪਤੀ ਖਿਲਾਫ ਝੂੱਠੀ ਅਫਵਾਹ ਫੈਲਾਉਣ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ਼ ਕਰਵਾਈ ਗਈ।

ਵਿਧਾਇਕ ਮਾਣੂੰਕੇ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੀ ਸਫਲਤਾ ਤੋਂ ਬਾਅਦ ਬੌਖਲਾਅ ਗਈਆਂ ਹਨ ਜਿਸਦੇ ਤਹਿਤ ਹੁਣ ਉਹ ਕੌਝੀਆਂ ਹਰਕਤਾਂ ’ਤੇ ਉੱਤਰ ਆਏ ਹਨ।

ਉਨ੍ਹਾਂ ਦੱਸਿਆ ਕਿ ਮੇਰੇ ਪਰਿਵਾਰ ਦੀ ਸ਼ਾਖ ਨੂੰ ਢਾਹ ਲਾਉਣ ਦੇ ਮੰਤਵ ਨਾਲ ਇਹ ਕੂੜ ਪ੍ਰਚਾਰ ਕੀਤਾ ਗਿਆ ਕਿ ‘‘ਮੇਰੇ ਪਤੀ ਵੱਲੋਂ ਔਰਤਾਂ ਲਈ ਰਾਖਵੇਂ ਵਾਰਡ ਵਿੱਚ ਨਾਮਜ਼ਦਗੀ ਫਾਰਮ ਭਰਿਆ ਗਿਆ ਜੋਕਿ ਚੋਣ ਅਧਿਕਾਰੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ’’, ਇਹ ਸੱਚਾਈ ਤੋਂ ਕੋਹਾਂ ਦੂਰ ਹੈ। 
ਵਿਧਾਇਕ ਮਾਣੂੰਕੇ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਗਿਆ ਜਿਸ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣਾ, 90 ਫੀਸਦ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਬਿਹਤਰ ਸਿਹਤ ਸਹੂਲਤਾਂ, ਮਿਆਰੀ ਸਿੱਖਿਆ, 45000 ਕਿਲੋਮੀਟਰ ਤੋਂ ਵੱਧ ਨਵੀਆਂ ਸੜਕਾਂ ਨਿਰਮਾਣ, 100 ਸਾਲ ਤੋਂ ਪੁਰਾਣਾ ਅਖਾੜੇ ਦਾ ਪੁਲ ਜਿਹੜੀ ਲੋਕਾਂ ਦੀ ਸਿਰਦਰਦੀ ਬਣਿਆ ਹੋਇਆ ਸੀ, ਅਤੇ ਹੋਰ ਅਨੇਕਾਂ ਵਿਕਾਸ ਪ੍ਰੋਜੈਕਟ ਸ਼ਾਮਲ ਹਨ। 

ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਵਿਰੋਧੀਆਂ ਕੋਲ ਮੈਨੂੰ ਨਿੰਦਣ ਤੋਂ ਇਲਾਵਾ ਹੁਣ ਕੋਈ ਕੰਮ ਨਹੀਂ ਅਤੇ ਆਗਾਮੀ ਚੋਣਾਂ ਵਿੱਚ ਵੀ ਲੋਕ ਇਨ੍ਹਾਂ ਨੂੰ ਸ਼ੀਸ਼ਾ ਦਿਖਾ ਦੇਣਗੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ