ਪ੍ਰਧਾਨ ਮੰਤਰੀ ਮੋਦੀ ਜੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਭਾਜਪਾ ਦਾ ਪਰਿਵਾਰ ਵੱਧ ਰਿਹਾ ਹੈ–ਧੀਮਾਨ
ਪ੍ਰਧਾਨ ਮੰਤਰੀ ਮੋਦੀ ਜੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਭਾਜਪਾ ਦਾ ਪਰਿਵਾਰ ਵੱਧ ਰਿਹਾ ਹੈ–ਧੀਮਾਨ
ਲੁਧਿਆਣਾ, 13 ਮਈ (ਮਨਜੀਤ ਸਿੰਘ ਰੋਮਾਣਾ) ਲੁਧਿਆਣਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਅਤੇ ਭਾਜਪਾ ਪੰਜਾਬ ਦੇ ਮਹਾਂਮੰਤਰੀ ਅਨਿਲ ਸਰੀਨ ਦੀ ਮੌਜੂਦਗੀ ਵਿੱਚ ਦੂਜੀਆਂ ਪਾਰਟੀਆਂ ਦੇ ਕਈ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੁਨੀਲ ਪਾਂਡੇਯ, ਸਾਹਿਲ ਬਾਲਦੀ, ਪਾਰਸ, ਗੁਰਬਖ਼ਸ਼ ਸਿੰਘ, ਗੀਤਾਂਸ਼, ਪਿੰਟੂ, ਕਰਣ, ਲਕਸ਼ਯ, ਨਿਖਿਲ ਅਤੇ ਯਸ਼ ਸ਼ਾਮਲ ਹਨ।
ਇਸ ਮੌਕੇ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਭਾਜਪਾ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ ਅਤੇ ਦੇਸ਼ ਦਾ ਚਹੁੰਮੁਖੀ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਰਾਜ ਪ੍ਰਗਤੀ ਦੇ ਰਾਹ ‘ਤੇ ਅੱਗੇ ਵੱਧ ਰਹੇ ਹਨ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮਹਾਂਮੰਤਰੀ ਸਰਦਾਰ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਜ਼ਿਲ੍ਹਾ ਉਪ ਪ੍ਰਧਾਨ ਨਵਲ ਜੈਨ, ਸਕੱਤਰ ਪਰਵੀਨ ਸ਼ਰਮਾ, ਸੰਜੀਵ ਚੌਧਰੀ, ਸੌਰਵ ਕਪੂਰ ਆਦਿ ਹਾਜ਼ਰ ਸਨ।
टिप्पणियाँ
एक टिप्पणी भेजें