ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਜੋਰਦਾਰ ਰੋਸ ਧਰਨਾ ; ਦਸ਼ਮੇਸ਼ ਸਿੰਘ ਨੇ ਕੇਂਦਰ ਸਰਕਾਰ ਤੋਂ ਤੁਰੰਤ ਰੋਲਬੈਕ ਦੀ ਕੀਤੀ ਮੰਗ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ਼ ਜੋਰਦਾਰ ਰੋਸ ਧਰਨਾ ; ਦਸ਼ਮੇਸ਼ ਸਿੰਘ ਨੇ ਕੇਂਦਰ ਸਰਕਾਰ ਤੋਂ ਤੁਰੰਤ ਰੋਲਬੈਕ ਦੀ ਕੀਤੀ ਮੰਗ
ਲੁਧਿਆਣਾ 16, ਮਈ (ਮਨਜੀਤ ਸਿੰਘ ਰੋਮਾਣਾ) ਕੇਂਦਰ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧਿਆਂ ਦਾ ਭਰਪੂਰ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ ਨੇ ਇੱਕ ਜੋਰਦਾਰ ਰੋਸ ਧਰਨਾ ਲਗਾਇਆ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਤੇ ਮਹਿੰਗਾਈ ਵਧਾਉਣ ਵਾਲੀਆਂ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵਧੀਆਂ ਹੋਈਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਉੱਤਰੀ ਦੇ ਸੰਗਠਨ ਇੰਚਾਰਜ ਦਸ਼ਮੇਸ਼ ਸਿੰਘ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਭਾਰੀ ਤੌਰ ਉੱਤੇ ਪ੍ਰਭਾਵਿਤ ਕਰ ਦਿੱਤੀ ਹੈ। ਆਵਾਜਾਈ ਦੇ ਖਰਚਿਆਂ ਵਿੱਚ ਵਾਧੇ ਕਾਰਨ ਰੋਜ਼ਮਰ੍ਹਾ ਦੀਆਂ ਲੋੜੀਂਦੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਆਸਮਾਨ ਛੂ ਰਹੀਆਂ ਹਨ, ਜਿਸ ਦਾ ਸਿੱਧਾ ਬੋਝ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਉੱਤੇ ਪੈ ਰਿਹਾ ਹੈ।
ਉਨ੍ਹਾਂ ਆਖਿਆ, “ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਸਮਝਣੀਆਂ ਚਾਹੀਦੀਆਂ ਹਨ ਅਤੇ ਤੁਰੰਤ ਇਸ ਵਾਧੇ ਨੂੰ ਵਾਪਸ ਲੈਣਾ ਚਾਹੀਦਾ ਹੈ।” ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਲੋਕ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤੀਬਰ ਬਣਾਇਆ ਜਾਵੇਗਾ।
टिप्पणियाँ
एक टिप्पणी भेजें