ਵਿਧਾਇਕ ਛੀਨਾ ਵੱਲੋਂ 11 ਕੇ.ਵੀ. ਫੀਡਰ ਲੋਕ ਅਰਪਿਤ

ਵਿਧਾਇਕ ਛੀਨਾ ਵੱਲੋਂ 11 ਕੇ.ਵੀ. ਫੀਡਰ ਲੋਕ ਅਰਪਿਤ
ਕਿਹਾ! ਹੁਣ ਇਲਾਕਾ ਨਿਵਾਸੀਆਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ

ਲੁਧਿਆਣਾ, 8 ਜੂਨ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਅੱਜ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਜਨਤਾ ਨਗਰ ਯੂਨਿਟ ਨੰਬਰ-3 ਅਧੀਨ ਨਵੇਂ 11 ਕੇਵੀ "ਸ਼ਿਵ ਸ਼ਕਤੀ ਫੀਡਰ" ਦਾ ਉਦਘਾਟਨ ਕੀਤਾ ਗਿਆ।

ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਫੀਡਰ 66 ਕੇ.ਵੀ. ਸਿੰਗਲਾ ਸਾਈਕਲ ਗਰਿੱਡ ਤੋਂ ਚੱਲੇਗਾ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਨੂੰ ਹੋਰ ਮਜ਼ਬੂਤ ਅਤੇ ਭਰੋਸੇਯੋਗ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਨਵੇਂ ਫੀਡਰ ਦੇ ਚਾਲੂ ਹੋਣ ਨਾਲ ਹਰਪਾਲ ਨਗਰ, ਕੁੰਤੀ ਨਗਰ, ਸਤਿਗੁਰੂ ਨਗਰ, ਪ੍ਰੇਮ ਨਗਰ, ਸ਼ਿਵ ਕਲੋਨੀ, ਕੇਸ਼ਵ ਨਗਰ ਅਤੇ ਮਨਦੀਪ ਕਲੋਨੀ ਦੇ ਵਸਨੀਕਾਂ ਨੂੰ ਨਿਰਵਿਘਨ ਅਤੇ ਸੁਚਾਰੂ ਬਿਜਲੀ ਸਪਲਾਈ ਮਿਲੇਗੀ। ਇਸ ਤੋਂ ਇਲਾਵਾ ਹੁਣ ਜਿੱਥੇ ਬਿਜਲੀ ਦੇ ਲੋਡ ਦੀ ਵੰਡ ਬਿਹਤਰ ਹੋਵੇਗੀ ਉੱਥੇ ਘੱਟ ਵੋਲਟੇਜ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਵੀ ਮੌਜੂਦ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ