144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ - ਵਿਧਾਇਕ ਗਿਆਸਪੁਰਾ

144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ - ਵਿਧਾਇਕ ਗਿਆਸਪੁਰਾ
ਪਾਇਲ ਦੇ ਪਿੰਡ ਨਿਜ਼ਾਮਪੁਰ ਵਿਖੇ 4 ਕਰੋੜ ਦੀ ਲਾਗਤ ਨਾਲ ਨਹਿਰੀ ਪਾਣੀ ਪ੍ਰੋਜੈਕਟ ਸ਼ੁਰੂ, 1200 ਏਕੜ ਰਕਬੇ 'ਚ ਹੋਵੇਗੀ ਖੇਤੀ

ਪਾਇਲ , ਖੰਨਾ, ਲੁਧਿਆਣਾ 04 ਜੂਨ (ਮਨਜੀਤ ਸਿੰਘ ਰੋਮਾਣਾ) ਪਾਇਲ ਹਲਕੇ ਦੇ ਕਿਸਾਨਾਂ ਨੂੰ ਕਰੀਬ 144 ਸਾਲਾਂ ਬਾਅਦ ਨਹਿਰੀ ਪਾਣੀ ਨਾਲ ਖੇਤੀ ਕਰਨ ਦੀ ਸਹੂਲਤ ਮਿਲਣ ਜਾ ਰਹੀ ਹੈ। ਪੰਜਾਬ ਸਰਕਾਰ ਦੀ "ਨਹਿਰੀ ਪਾਣੀ ਨਾਲ ਖੇਤੀ" ਯੋਜਨਾ ਤਹਿਤ ਪਿੰਡ ਨਿਜ਼ਾਮਪੁਰ ਵਿਖੇ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਸ਼ੁੱਭ ਆਰੰਭ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੀਤਾ ਗਿਆ।

ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਕਰੀਬ 12 ਹਜ਼ਾਰ ਏਕੜ ਰਕਬੇ ਵਿੱਚ ਨਹਿਰੀ ਪਾਣੀ ਰਾਹੀਂ ਖੇਤੀ ਸੰਭਵ ਹੋ ਸਕੇਗੀ, ਜਿਸ ਨਾਲ ਵੱਡੀ ਗਿਣਤੀ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਨਾਲ ਦੇ ਪਿੰਡਾਂ ਦੇ ਕਿਸਾਨਾਂ ਦੀ ਮੰਗ ਅਨੁਸਾਰ ਪਾਇਪਲਾਈਨ ਨੂੰ ਅੱਗੇ ਵੀ ਜੋੜਿਆ ਜਾ ਸਕਦਾ ਹੈ। 

ਉਨ੍ਹਾਂ ਦੱਸਿਆ ਕਿ ਸਾਲ 1882 ਵਿੱਚ ਇਸ ਖੇਤਰ ਵਿੱਚ ਨਹਿਰ ਕੱਢੀ ਗਈ ਸੀ, ਪਰ ਪਿਛਲੇ ਕਰੀਬ 144 ਸਾਲਾਂ ਦੌਰਾਨ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਦੀ ਵਰਤੋਂ ਨਹੀਂ ਕਰਨ ਦਿੱਤੀ ਗਈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਅਨੇਕਾਂ ਸਰਕਾਰਾਂ ਆਈਆਂ, ਪਰ ਕਿਸੇ ਨੇ ਵੀ ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ। ਉਲਟਾ, ਨਹਿਰਾਂ ਵਿੱਚੋਂ ਪਾਣੀ ਲੈਣ ਵਾਲੇ ਕਿਸਾਨਾਂ ਖ਼ਿਲਾਫ਼ ਚੋਰੀ ਦੇ ਮਾਮਲੇ ਤੱਕ ਦਰਜ ਕਰ ਦਿੱਤੇ ਜਾਂਦੇ ਸਨ। ਸਿਰਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੇ ਮਸੀਹਾ ਬਣੇ। 

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਤਾਰ ਡਿੱਗ ਰਹੇ ਭੂ-ਜਲ ਪੱਧਰ ਨੂੰ ਬਚਾਉਣ ਲਈ ਵੱਡੇ ਪੱਧਰ 'ਤੇ ਨਹਿਰੀ ਪਾਣੀ ਨਾਲ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤਹਿਤ ਪਿੰਡਾਂ ਵਿੱਚ ਪਾਈਪਲਾਈਨਾਂ ਵਿਛਾ ਕੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਜ਼ਾਮਪੁਰ ਵਿਖੇ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਵੀ ਇਸੇ ਮੁਹਿੰਮ ਦਾ ਹਿੱਸਾ ਹੈ, ਜਿਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ, ਸਗੋਂ ਭੂ-ਜਲ ਪੱਧਰ ਨੂੰ ਸੁਧਾਰਨ ਵਿੱਚ ਵੀ ਮਦਦ ਮਿਲੇਗੀ।

ਇਸ ਮੌਕੇ ਪਿੰਡ ਦੇ ਸਰਪੰਚ ਲਖਵੀਰ ਸਿੰਘ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਜਦੋਂ ਉਹ ਪਿੰਡ 'ਚ ਸਰਪੰਚ ਬਣੇ ਤਾਂ ਲੋਕਾਂ ਨਾਲ ਇਹੀ ਵਾਅਦਾ ਕੀਤਾ ਸੀ ਕਿ ਪਿੰਡ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਾਲ ਖੇਤੀ ਦੀ ਸਹੂਲਤ ਦਿੱਤੀ ਜਾਵੇਗੀ। ਇਸਨੂੰ ਮਾਨ ਸਰਕਾਰ ਨੇ ਪੂਰਾ ਕਰਕੇ ਦਿਖਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਚੇਅਰਮੈਨ ਕਰਨ ਸਿਹੌੜਾ, ਸਰਪੰਚ ਪਰਗਟ ਸਿੰਘ ਸਿਆੜ ਅਤੇ ਨਹਿਰੀ ਮਹਿਕਮੇ ਦੇ ਅਧਿਕਾਰੀ ਤੇ ਪਿੰਡਵਾਸੀ ਮੌਜੂਦ ਰਹੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ