ਜਰਖੜ ਹਾਕੀ ਅਕੈਡਮੀ ਦੇ ਚੋਣ ਟਰਾਇਲ 17 ਜੂਨ ਨੂੰ ਪੀਏਯੂ ਲੁਧਿਆਣਾ ਵਿਖੇ

ਜਰਖੜ ਹਾਕੀ ਅਕੈਡਮੀ ਦੇ ਚੋਣ ਟਰਾਇਲ 17 ਜੂਨ ਨੂੰ ਪੀਏਯੂ ਲੁਧਿਆਣਾ ਵਿਖੇ

ਲੁਧਿਆਣਾ, 10 ਜੂਨ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਜਰਖੜ ਨੂੰ ਸਾਲ 2026-27 ਲਈ ਅੰਡਰ-14, ਅੰਡਰ-17 ਅਤੇ ਅੰਡਰ-19 ਸਾਲ ਦੇ ਮੁੰਡਿਆਂ ਦੇ ਹਾਕੀ ਖੇਡ ਵਿੰਗ ਅਲਾਟ ਕੀਤੇ ਗਏ ਹਨ। ਇਨ੍ਹਾਂ ਖੇਡ ਵਿੰਗਾਂ ਦੇ ਚੋਣ ਟਰਾਇਲ 17 ਜੂਨ ਨੂੰ ਸਵੇਰੇ 9 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਸਟੇਡੀਅਮ ਵਿਖੇ ਲਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੈਕੰਡਰੀ ਸਕੂਲ ਜਰਖੜ ਦੇ ਪ੍ਰਿੰਸੀਪਲ ਹਰਦੇਵ ਸਿੰਘ ਅਤੇ ਜਰਖੜ ਹਾਕੀ ਅਕੈਡਮੀ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਚੋਣ ਕਮੇਟੀ ਵੱਲੋਂ ਲਏ ਜਾਣ ਵਾਲੇ ਇਨ੍ਹਾਂ ਟਰਾਇਲਾਂ ਰਾਹੀਂ ਕੁੱਲ 54 ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਖਿਡਾਰੀਆਂ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਹਿਣ, ਖਾਣ-ਪੀਣ ਅਤੇ ਸਿੱਖਿਆ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਟਰਾਇਲਾਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀ ਆਪਣੀਆਂ ਖੇਡ ਪ੍ਰਾਪਤੀਆਂ, ਉਮਰ ਦੇ ਸਬੂਤ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਸਮੇਤ 17 ਜੂਨ ਨੂੰ ਸਵੇਰੇ 9 ਵਜੇ ਪੀਏਯੂ ਲੁਧਿਆਣਾ ਵਿਖੇ ਰਿਪੋਰਟ ਕਰਨ।
ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਜਰਖੜ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਾਨਤਾ ਪ੍ਰਾਪਤ ਹੈ ਅਤੇ ਇੱਥੇ ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਉੱਚ ਪੱਧਰੀ ਟ੍ਰੇਨਿੰਗ ਦੇ ਨਾਲ-ਨਾਲ ਕੌਮੀ ਪੱਧਰ ਦੀਆਂ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਹਾਕੀ ਚੈਂਪੀਅਨਸ਼ਿਪਾਂ ਵਿੱਚ ਭਾਗ ਲੈਣ ਦੇ ਮੌਕੇ ਵੀ ਮਿਲਣਗੇ। ਇਸ ਤੋਂ ਇਲਾਵਾ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਵੀ ਇਨ੍ਹਾਂ ਖੇਡ ਵਿੰਗਾਂ ਨੂੰ ਸਿੱਧੀ ਐਂਟਰੀ ਪ੍ਰਾਪਤ ਹੋਵੇਗੀ।
ਉਨ੍ਹਾਂ ਕਿਹਾ ਕਿ ਜਰਖੜ ਹਾਕੀ ਅਕੈਡਮੀ ਆਪਣੇ ਖਿਡਾਰੀਆਂ ਨੂੰ ਲਿਬਰਲ ਆਲ ਇੰਡੀਆ ਨਾਭਾ ਹਾਕੀ ਟੂਰਨਾਮੈਂਟ, ਆਲ ਇੰਡੀਆ ਨਹਿਰੂ ਹਾਕੀ ਟੂਰਨਾਮੈਂਟ, ਦਸਮੇਸ਼ ਗੋਲਡ ਕੱਪ ਰੂਪਨਗਰ, ਬਾਬਾ ਫਰੀਦ ਗੋਲਡ ਕੱਪ ਫਰੀਦਕੋਟ, ਬਲਵੰਤ ਕਪੂਰ ਹਾਕੀ ਟੂਰਨਾਮੈਂਟ ਜਲੰਧਰ ਅਤੇ ਮਹਿੰਦਰ ਮੁਣਸ਼ੀ ਹਾਕੀ ਟੂਰਨਾਮੈਂਟ ਜਲੰਧਰ ਵਰਗੇ ਪ੍ਰਮੁੱਖ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਮੌਕੇ ਪ੍ਰਦਾਨ ਕਰਦੀ ਹੈ।
ਚੋਣ ਟਰਾਇਲਾਂ ਸਬੰਧੀ ਹੋਰ ਜਾਣਕਾਰੀ ਲਈ ਜਰਖੜ ਹਾਕੀ ਅਕੈਡਮੀ ਦੇ ਮੁੱਖ ਕੋਚ ਗੁਰਸਤਿੰਦਰ ਸਿੰਘ ਪਰਗਟ ਨਾਲ ਮੋਬਾਈਲ ਨੰਬਰ 94178-85733 'ਤੇ ਸੰਪਰਕ ਕੀਤਾ ਜਾ ਸਕਦਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ