ਸਿਹਤ ਨਾਲ ਖਿਲਵਾੜ ਕਰਨ ਵਾਲਿਆਂ 'ਤੇ ਸ਼ਿਕੰਜਾ, 180 ਕਿਲੋ ਪਨੀਰ ਜ਼ਬਤ

ਸਿਹਤ ਨਾਲ ਖਿਲਵਾੜ ਕਰਨ ਵਾਲਿਆਂ 'ਤੇ ਸ਼ਿਕੰਜਾ, 180 ਕਿਲੋ ਪਨੀਰ ਜ਼ਬਤ

ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਨਿਗਰਾਨੀ ਅਤੇ ਡਾ. ਅਸ਼ੀਸ਼ ਚਾਵਲਾ ਦੀ ਅਗਵਾਈ ਹੇਠ ਕਾਰਵਾਈ; ਬਿਨਾਂ ਮਨਜ਼ੂਰੀ ਚੱਲ ਰਹੀ ਸਪਲਾਈ ਚੇਨ ਦੀ ਜਾਂਚ ਸ਼ੁਰੂ

ਲੁਧਿਆਣਾ 12 ਜੂਨ (ਮਨਜੀਤ ਸਿੰਘ ਰੋਮਾਣਾ) ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਸੇਫਟੀ ਟੀਮ ਲੁਧਿਆਣਾ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਪਿੰਡ ਮਹਿਮੂਦਪੁਰਾ, ਦੁੱਗਰੀ ਰੋਡ ਵਿਖੇ ਕਿਰਾਏ ਦੇ ਮਕਾਨ ਵਿੱਚ ਚੱਲ ਰਹੀ ਇੱਕ ਸ਼ੱਕੀ ਪਨੀਰ ਸਪਲਾਈ ਯੂਨਿਟ 'ਤੇ ਛਾਪੇਮਾਰੀ ਕੀਤੀ।
ਇਹ ਕਾਰਵਾਈ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਨਿਗਰਾਨੀ ਹੇਠ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਸ਼ੀਸ਼ ਚਾਵਲਾ ਦੀ ਅਗਵਾਈ ਵਿੱਚ ਕੀਤੀ ਗਈ। ਜਾਂਚ ਦੌਰਾਨ ਟੀਮ ਨੂੰ ਪਤਾ ਲੱਗਾ ਕਿ ਉਕਤ ਵਿਅਕਤੀ ਪਿੰਡ ਵਿੱਚ ਕਿਰਾਏ ਦਾ ਮਕਾਨ ਲੈ ਕੇ ਲਗਭਗ 230 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਨੀਰ ਦੀ ਸਪਲਾਈ ਕਰ ਰਿਹਾ ਸੀ।
ਫੂਡ ਸੇਫਟੀ ਟੀਮ ਨੇ ਮੌਕੇ ਤੋਂ ਕਰੀਬ 180 ਕਿਲੋ ਪਨੀਰ ਜ਼ਬਤ ਕੀਤਾ। ਪਨੀਰ ਦੀ ਗੁਣਵੱਤਾ ਅਤੇ ਸੁਰੱਖਿਆ ਦੀ ਜਾਂਚ ਲਈ ਲੋੜੀਂਦੀ ਕਾਰਵਾਈ ਕਰਦਿਆਂ ਸੈਂਪਲ ਇਕੱਠੇ ਕੀਤੇ ਗਏ ਅਤੇ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਜਾਂਚ ਲਈ ਸਰਕਾਰੀ ਫੂਡ ਟੈਸਟਿੰਗ ਲੈਬਾਰਟਰੀ ਭੇਜੇ ਜਾਣਗੇ।
ਡਾ. ਅਸ਼ੀਸ਼ ਚਾਵਲਾ ਨੇ ਦੱਸਿਆ ਕਿ ਜੇਕਰ ਲੈਬਾਰਟਰੀ ਰਿਪੋਰਟ ਵਿੱਚ ਪਨੀਰ ਮਿਆਰਾਂ ਅਨੁਸਾਰ ਨਾ ਪਾਇਆ ਗਿਆ ਤਾਂ ਸਬੰਧਤ ਵਿਅਕਤੀ ਖ਼ਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨਾ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ, ਗੈਰ-ਕਾਨੂੰਨੀ ਤਰੀਕੇ ਨਾਲ ਖੁਰਾਕੀ ਵਸਤੂਆਂ ਦੀ ਤਿਆਰੀ ਜਾਂ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।
ਫੂਡ ਸੇਫਟੀ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਪ੍ਰਮਾਣਿਤ ਅਤੇ ਭਰੋਸੇਯੋਗ ਸਰੋਤਾਂ ਤੋਂ ਹੀ ਖੁਰਾਕੀ ਵਸਤੂਆਂ ਦੀ ਖਰੀਦਦਾਰੀ ਕਰਨ ਅਤੇ ਕਿਸੇ ਵੀ ਸ਼ੱਕੀ ਖੁਰਾਕੀ ਗਤੀਵਿਧੀ ਬਾਰੇ ਤੁਰੰਤ ਵਿਭਾਗ ਨੂੰ ਸੂਚਿਤ ਕਰਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ