20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਦੇ ਕਰਨਗੇ ਦਰਸ਼ਨ; ਸੰਗਠਨਾਤਮਕ ਮੀਟਿੰਗਾਂ, ਯੁਵਾ ਕਾਨਫਰੰਸ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਕਰਨਗੇ ਸੰਵਾਦ


ਚੰਡੀਗੜ੍ਹ,18 ਜੂਨ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮਹਾਮੰਤਰੀ ਸ਼੍ਰੀ ਅਨਿਲ ਸਰੀਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ 20 ਜੂਨ ਤੋਂ 22 ਜੂਨ ਤੱਕ ਤਿੰਨ ਦਿਨਾਂ ਪੰਜਾਬ ਦੌਰੇ ’ਤੇ ਰਹਿਣਗੇ। ਆਪਣੇ ਇਸ ਦੌਰੇ ਦੌਰਾਨ ਸ਼੍ਰੀ ਨਵੀਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਧਾਰਮਿਕ, ਸਮਾਜਿਕ, ਸੰਗਠਨਾਤਮਕ ਅਤੇ ਬੌਧਿਕ ਪ੍ਰੋਗਰਾਮਾਂ ਦੀ ਲੜੀ ਵਿੱਚ ਸ਼ਿਰਕਤ ਕਰਨਗੇ।

ਸ਼੍ਰੀ ਸਰੀਨ ਨੇ ਦੱਸਿਆ ਕਿ ਸ਼੍ਰੀ ਨਿਤਿਨ ਨਵੀਨ 20 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ ਅਤੇ ਆਪਣੇ ਦੌਰੇ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਕਰਨਗੇ। ਇਸ ਤੋਂ ਬਾਅਦ ਉਹ ਇਤਿਹਾਸਕ ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਦਰਸ਼ਨ ਕਰਨਗੇ ਅਤੇ ਆਸ਼ੀਰਵਾਦ ਪ੍ਰਾਪਤ ਕਰਨਗੇ। ਉਹ ਪੰਜਾਬ ਦੀ ਸਮ੍ਰਿੱਧ ਆਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਨਮਨ ਵੀ ਕਰਨਗੇ। ਸ਼ਾਮ ਨੂੰ ਉਹ ਜਲੰਧਰ ਲਈ ਰਵਾਨਾ ਹੋਣਗੇ, ਜਿੱਥੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

21 ਜੂਨ ਨੂੰ ਸ਼੍ਰੀ ਨਵੀਨ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਆਯੋਜਿਤ ਸਮਾਗਮ ਵਿੱਚ ਭਾਗ ਲੈਣਗੇ। ਇਸ ਤੋਂ ਬਾਅਦ ਉਹ ਲੁਧਿਆਣਾ ਜਾਣਗੇ, ਜਿੱਥੇ ਦੁੱਗਰੀ ਰੋਡ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ ਕਰਨਗੇ ਅਤੇ ਮੰਡਲ ਪ੍ਰਭਾਰੀਆਂ ਅਤੇ ਸੀਨੀਅਰ ਸੰਗਠਨਾਤਮਕ ਅਹੁਦੇਦਾਰਾਂ ਨਾਲ ਵਿਸਤ੍ਰਿਤ ਮੀਟਿੰਗ ਕਰਨਗੇ। ਸ਼ਾਮ ਨੂੰ ਉਹ ਉਦਯੋਗਪਤੀਆਂ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਸੰਵਾਦ ਕਰਨਗੇ।

ਸ਼੍ਰੀ ਸਰੀਨ ਨੇ ਅੱਗੇ ਦੱਸਿਆ ਕਿ 22 ਜੂਨ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਯੁਵਾ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਇੱਕ ਯੁਵਾ ਕਾਨਫਰੰਸ (ਯੂਥ ਕੌਨਕਲੇਵ) ਵੀ ਆਯੋਜਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾ ਕੋਰ ਗਰੁੱਪ ਦੀਆਂ ਵੱਖ-ਵੱਖ ਮੀਟਿੰਗਾਂ ਵੀ ਨਿਰਧਾਰਤ ਹਨ।

ਸ਼੍ਰੀ ਅਨਿਲ ਸਰੀਨ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ ਦਾ ਇਹ ਦੌਰਾ ਪੰਜਾਬ ਵਿੱਚ ਪਾਰਟੀ ਦੇ ਸੰਗਠਨਾਤਮਕ ਵਿਸਥਾਰ ਨੂੰ ਨਵੀਂ ਗਤੀ ਪ੍ਰਦਾਨ ਕਰੇਗਾ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਭਾਜਪਾ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਭਾਜਪਾ ਵਰਕਰ ਰਾਸ਼ਟਰੀ ਪ੍ਰਧਾਨ ਦੇ ਸਵਾਗਤ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ ਅਤੇ ਇਸ ਦੌਰੇ ਨੂੰ ਇਤਿਹਾਸਕ ਅਤੇ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ