ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 20 'ਚ 49 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 20 'ਚ 49 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
ਕਿਹਾ! ਸੁਖਦੇਵ ਨਗਰ ਦੇ ਵਸਨੀਕਾਂ ਨੂੰ ਮਿਲੇਗੀ ਨਵੀਆਂ ਗਲੀਆਂ ਦੀ ਸੌਗਾਤ

ਵਾਰਡ ਦੇ ਵਸਨੀਕਾਂ ਕੀਤਾ ਪੰਜਾਬ ਸਰਕਾਰ ਅਤੇ ਵਿਧਾਇਕ ਗਰੇਵਾਲ ਦਾ ਵਿਸ਼ੇਸ਼ ਧੰਨਵਾਦ

ਲੁਧਿਆਣਾ, 3 ਜੂਨ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 20 ਅਧੀਨ ਮੁਹੱਲਾ ਸੁਖਦੇਵ ਨਗਰ ਵਿਖੇ ਕਰੀਬ 49 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। 

ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਪਿਛਲੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੇਖਦੇ ਹੋਏ ਅੱਜ ਸੁਖਦੇਵ ਨਗਰ ਦੀਆਂ ਗਲੀਆਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਹਨਾਂ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਜੋ ਥੋੜੇ ਬਹੁਤ ਬਾਕੀ ਰਹਿੰਦੇ ਹਨ ਉਹਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕੀਤਾ ਜਾਵੇਗਾ।

ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ
ਸਮੂਹ ਵਾਰਡ ਵਾਸੀਆਂ ਵੱਲੋਂ ਵਾਰਡ ਦੇ ਕੰਮਾਂ ਲਈ ਜੋ ਵੀ ਵਿਧਾਇਕ ਗਰੇਵਾਲ ਕੋਲ ਮੰਗ ਰੱਖੀ ਗਈ ਹੈ ਉਹ ਮੰਗ ਇਹਨਾਂ ਨੇ ਸੇਵਾ ਸਮਝ ਕੇ ਪਹਿਲ ਦੇ ਆਧਾਰ 'ਤੇ ਨਿਭਾਈ ਹੈ ਅਤੇ ਕਰਵਾਏ ਗਏ ਇਹਨਾਂ ਵਿਕਾਸ ਕਾਰਜਾਂ ਲਈ ਉਹ ਇਹਨਾਂ ਦੇ ਧੰਨਵਾਦੀ ਹਨ।

ਇਸ ਮੌਕੇ ਵਾਰਡ ਇੰਚਾਰਜ ਅੰਕੁਰ ਗੁਲਾਟੀ ਤੋ ਲਖਵਿੰਦਰ ਲੱਖਾ , ਮਨਜੀਤ ਸਿੰਘ , ਮਨਵੀਰ ਸੰਧੂ , ਗੁਰਦੀਪ ਸਿੰਘ , ਪ੍ਰਧਾਨ ਲਵਲੀ , ਅਮਨ , ਚਿਰਾਗ ਗੁਲਾਟੀ , ਮਨੋਹਰ ਸੂਦ, ਕਾਕਾ, ਗੁਰਦੀਪ ਢੀਂਗਰਾ, ਮਹਾਵੀਰ ਜਾਂਗੜਾ ਵਿਨੌਦ ਜਾਂਗੜਾ, ਦਲਵੀਰ ਸਿੰਘ, ਸੰਜੀਵ , ਸਨਦੀਪ ਸ਼ਰਮਾ, ਰਕੇਸ਼, ਸਵਿੰਦਰ ਸਿੰਘ, ਇਲਾਵਾ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ