ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 28 ਚ 87 ਲੱਖ ਦੇ ਵਾਟਰ ਸਪਲਾਈ ਦੇ ਕੰਮਾਂ ਦਾ ਉਦਘਾਟਨ

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 28 ਚ 87 ਲੱਖ ਦੇ ਵਾਟਰ ਸਪਲਾਈ ਦੇ ਕੰਮਾਂ ਦਾ ਉਦਘਾਟਨ
ਵਾਰਡ ਦੇ 90 ਫੀਸਦੀ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ - ਗਰੇਵਾਲ

ਲੁਧਿਆਣਾ 15 ਜੂਨ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 28 ਹੀਰਾ ਨਗਰ ਵਿਖੇ ਕਰੀਬ 87 ਲੱਖ ਦੀ ਲਾਗਤ ਨਾਲ ਨਵੀਆਂ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮਾ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 28 ਦੇ ਕਰੀਬ 90 ਫੀਸਦੀ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ । ਉਹਨਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਅੱਜ 87 ਲੱਖ ਦੀ ਲਾਗਤ ਨਾਲ ਵਾਟਰ ਸਪਲਾਈ ਦੇ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ , ਇਹਨਾਂ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਤੇ ਹਾਜ਼ਰ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਖਾਸ ਕਰ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਵਾਟਰ ਸਪਲਾਈ ਦੀਆਂ ਪਾਈਪਾਂ ਸਬੰਧੀ ਉਹਨਾਂ ਵੱਲੋਂ ਵਿਧਾਇਕ ਗਰੇਵਾਲ ਜੀ ਨੇ ਅਪੀਲ ਕੀਤੀ ਗਈ ਸੀ ਉਹਨਾਂ ਨੇ ਪਹਿਲ ਦੇ ਆਧਾਰ ਤੇ ਇਸ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ ਸੋ ਸਮੂਹ ਇਲਾਕਾ ਵਾਸੀ ਉਨਾਂ ਦੇ ਧੰਨਵਾਦੀ ਹਨ। ਇਸ ਮੌਕੇ ਤੇ ਕੌਂਸਲਰ ਅਮਰਜੀਤ ਸਿੰਘ, ਹਰਸ਼ਰਨ ਗਿਫਟੀ, ਰਾਮੇਸ਼ ਪਿੰਕਾ ਨਿਰਮਲ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ, ਸਤੀਸ਼ ਕੁਮਾਰ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ, ਮੋਹਨ ਲਾਲ, ਸੂਰਜ ਕੁਮਾਰ ,ਸੁਖਦੀਪ ਸਿੰਘ, ਸੁਨੀਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਚ ਹੋਰ ਵੀ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ