ਅਦਾਲਤ ਵੱਲੋਂ ਹਵਾਲਾਤੀ ਸੁਖਵਿੰਦਰ ਸਿੰਘ ਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ

ਅਦਾਲਤ ਵੱਲੋਂ ਹਵਾਲਾਤੀ ਸੁਖਵਿੰਦਰ ਸਿੰਘ ਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ
ਵਾਰਸਾਂ ਦੀ ਭਾਲ ਕਰਨ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ, 10 ਜੂਨ (ਮਨਜੀਤ ਸਿੰਘ ਰੋਮਾਣਾ) ਮਾਣਯੋਗ ਅਦਾਲਤ ਸ੍ਰੀ ਕਰਨਬੀਰ ਸਿੰਘ ਬੱਤਰਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਲੁਧਿਆਣਾ ਵੱਲੋਂ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕਿਲ੍ਹਾ ਲਾਲ ਸਿੰਘ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋਣ ਤੋਂ ਬਾਅਦ ਉਸਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਕਤ ਹਵਾਲਾਤੀ ਜੋ ਕਿ ਮੁੱਕਦਮਾ ਨੰਬਰ 127 ਮਿਤੀ 01-05-2025 ਧਾਰਾ 333/191(3)/190/351(2)/324(4)/62 ਬੀ.ਐਨ.ਐਸ., ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਤਹਿਤ ਮਿਤੀ 03-05-2025 ਨੂੰ ਇਸ ਜੇਲ੍ਹ ਵਿੱਚ ਦਾਖਲ ਹੋਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੀ ਮਿਤੀ 09-06-2026 ਨੂੰ ਸਵੇਰੇ 06:35 ਵਜੇ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਮੌਤ ਹੋਣ 'ਤੇ ਉਸਦਾ ਪੋਸਟਮਾਰਟਮ ਕਰਵਾਇਆ ਜਾਣਾ ਹੈ ਪਰੰਤੂ ਉਕਤ ਹਵਾਲਾਤੀ ਦਾ ਕੋਈ ਵਾਰਸ ਨਾ ਮਿਲਣ ਕਾਰਨ ਮਾਨਯੋਗ ਅਦਲਾਤ ਸ੍ਰੀ ਕਰਨਬੀਰ ਸਿੰਘ ਬੱਤਰਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਲੁਧਿਆਣਾ ਵਲੋਂ ਉਕਤ ਹਵਾਲਾਤੀ ਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕੀਤਾ ਗਿਆ ਹੈ ਅਤੇ ਉਕਤ ਹਵਾਲਾਤੀ ਦੇ ਵਾਰਸ ਲੱਭਣ ਲਈ ਵੀ ਹੁਕਮ ਜਾਰੀ ਕੀਤੇ ਗਏ ਹਨ।

ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ, ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਜੇਕਰ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੇ ਵਾਰਸਾਂ ਸਬੰਧੀ ਕੋਈ ਜਾਣਕਾਰੀ ਰੱਖਦਾ ਹੈ ਤਾਂ ਕੇਂਦਰੀ ਜੇਲ੍ਹ ਦੇ ਕੰਟਰੋਲ ਨੰਬਰ 0161-2660106 'ਤੇ ਸੰਪਰਕ ਕੀਤਾ ਜਾ ਸਕਦਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ