ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸਰਵਾਈਕਲ ਕੈਂਸਰ ਰੋਕਥਾਮ ਲਈ ਐੱਚਪੀਵੀ ਵੈਕਸੀਨ ਮੁਹਿੰਮ ਨੂੰ ਮਿਲਿਆ ਹੋਰ ਬਲ

ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸਰਵਾਈਕਲ ਕੈਂਸਰ ਰੋਕਥਾਮ ਲਈ ਐੱਚਪੀਵੀ ਵੈਕਸੀਨ ਮੁਹਿੰਮ ਨੂੰ ਮਿਲਿਆ ਹੋਰ ਬਲ
ਸੀਐੱਚਸੀ ਕੂੰਮ ਕਲਾਂ ਵਿਖੇ ਐੱਚਪੀਵੀ ਵੈਕਸੀਨ ਸਬੰਧੀ ਜਾਗਰੂਕਤਾ ਮੀਟਿੰਗ ਆਯੋਜਿਤ
ਕੂੰਮ ਕਲਾਂ, 9 ਜੂਨ (ਮਨਜੀਤ ਸਿੰਘ ਰੋਮਾਣਾ) ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਦੀ ਰੋਕਥਾਮ ਲਈ ਚਲਾਈ ਜਾ ਰਹੀ ਐੱਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਕਮਿਊਨਿਟੀ ਹੈਲਥ ਸੈਂਟਰ ਕੂੰਮ ਕਲਾਂ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ, ਜਦਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਰੁਪਿੰਦਰ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਵਾਈਕਲ ਕੈਂਸਰ ਮਹਿਲਾਵਾਂ ਵਿੱਚ ਹੋਣ ਵਾਲੀਆਂ ਸਭ ਤੋਂ ਆਮ ਅਤੇ ਗੰਭੀਰ ਕੈਂਸਰ ਬਿਮਾਰੀਆਂ ਵਿੱਚੋਂ ਇੱਕ ਹੈ, ਜਿਸ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (HPV) ਹੈ। ਉਨ੍ਹਾਂ ਦੱਸਿਆ ਕਿ ਐੱਚਪੀਵੀ ਵੈਕਸੀਨ ਇਸ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ ਅਤੇ ਭਵਿੱਖ ਵਿੱਚ ਸਰਵਾਈਕਲ ਕੈਂਸਰ ਦੇ ਖਤਰੇ ਨੂੰ ਕਾਫ਼ੀ ਹੱਦ ਤੱਕ ਘਟਾਉਂਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਐੱਚਪੀਵੀ ਵੈਕਸੀਨ ਦੀ ਸਿੰਗਲ ਡੋਜ਼ ਮੁਫ਼ਤ ਲਗਾਈ ਜਾ ਰਹੀ ਹੈ, ਜੋ ਉਨ੍ਹਾਂ ਦੀ ਸਿਹਤਮੰਦ ਅਤੇ ਸੁਰੱਖਿਅਤ ਜ਼ਿੰਦਗੀ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿੱਚ ਵੈਕਸੀਨ ਸਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਗਲਤਫ਼ਹਿਮੀਆਂ ਨੂੰ ਦੂਰ ਕਰਨ।
ਸੀਨੀਅਰ ਮੈਡੀਕਲ ਅਫ਼ਸਰ ਡਾ. ਰੁਪਿੰਦਰ ਗਿੱਲ ਨੇ ਕਿਹਾ ਕਿ ਐੱਚਪੀਵੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਵਿਗਿਆਨਕ ਤੌਰ ’ਤੇ ਪ੍ਰਮਾਣਿਤ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਮਾਪਿਆਂ ਨੂੰ ਇਸ ਵੈਕਸੀਨ ਦੇ ਲਾਭਾਂ ਬਾਰੇ ਜਾਣੂ ਕਰਵਾਉਣ ਅਤੇ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਐੱਚਪੀਵੀ ਵੈਕਸੀਨ ਦੀ ਮਹੱਤਤਾ, ਇਸ ਦੀ ਸੁਰੱਖਿਆ, ਸਰਵਾਈਕਲ ਕੈਂਸਰ ਦੀ ਰੋਕਥਾਮ ਵਿੱਚ ਇਸ ਦੀ ਭੂਮਿਕਾ ਅਤੇ ਟੀਕਾਕਰਨ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਸਟਾਫ ਮੈਂਬਰਾਂ ਨੇ ਇਸ ਲੋਕ ਭਲਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ