ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਹਰੇਕ ਲਾਭਪਾਤਰੀ ਤੱਕ ਪੁੱਜੇਗਾ ਸਰਕਾਰੀ ਸਕੀਮਾਂ ਦਾ ਲਾਭ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀਆਂ ਗਰੰਟੀਆਂ ਤੋਂ ਵੱਧ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ: ਕੈਬਨਿਟ ਮੰਤਰੀ ਸੌਂਦ
ਖੰਨਾ, (ਲੁਧਿਆਣਾ) 10 ਜੂਨ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ 'ਮੇਰੀ ਰਸੋਈ ਸਕੀਮ' ਤਹਿਤ ਖੰਨਾ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਸਕੀਮ ਤਹਿਤ ਅੱਜ ਖੰਨਾ ਦੇ ਲਲਹੇੜੀ ਰੋਡ ਵਿਖੇ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਹੈ। ਆਮ ਲੋਕਾਂ ਦੀ ਆਪਣੀ ਸਰਕਾਰ ਹਰ ਕਦਮ 'ਤੇ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਲੋਕ-ਭਲਾਈ ਦੇ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹਰ ਲੋੜਵੰਦ ਪਰਿਵਾਰ ਤੱਕ ਉਨ੍ਹਾਂ ਦਾ ਹੱਕ ਪਹੁੰਚਾਉਣ ਲਈ ਵਚਨਬੱਧ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਤੋਂ ਵੀ ਵੱਧ ਲੋਕ ਪੱਖੀ ਯੋਜਨਾਵਾਂ ਲਾਗੂ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਮਾਜ ਦੇ ਹਰੇਕ ਵਰਗ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਇਸ ਲਈ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਦਾ ਖਰਚ ਘਟੇਗਾ ਅਤੇ ਲੋੜਵੰਦ ਲੋਕਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਹੋਵੇਗੀ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ