ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰਦੇ ਹੋਏ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ–ਰਜ਼ਨੀਸ਼ ਧੀਮਾਨ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰਦੇ ਹੋਏ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ–ਰਜ਼ਨੀਸ਼ ਧੀਮਾਨ

ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣਾ ਨੈਤਿਕ ਤੌਰ ’ਤੇ ਉਚਿਤ ਨਹੀਂ–ਧੀਮਾਨ

ਲੁਧਿਆਣਾ 17 ਜੂਨ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਲੁਧਿਆਣਾ ਦੇ ਜਿਲਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਹੈ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨਾਂ ਦੀ ਤਸਵੀਰ ’ਤੇ ਸ਼ਰਾਬ ਦੇ ਛਿੱਟੇ ਮਾਰਨ ਸਬੰਧੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਖ਼ਾਲਸਾ ਪੰਥ ਦੇ ਸਿੱਖਾਂ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸੰਬੰਧ ਨਾ ਰੱਖਣ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਉਥੋਂ ਜਾਰੀ ਹੋਣ ਵਾਲਾ ਹਰ ਹੁਕਮ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਸਤਿਕਾਰਯੋਗ ਅਤੇ ਪ੍ਰਵਾਨਯੋਗ ਹੁੰਦਾ ਹੈ।

ਧੀਮਾਨ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਿਆ ਜਾਂਦਾ ਹੈ ਤਾਂ ਉਸ ਦੇ ਗੰਭੀਰ ਸਮਾਜਿਕ ਅਤੇ ਨੈਤਿਕ ਪ੍ਰਭਾਵ ਹੁੰਦੇ ਹਨ। ਅਜਿਹੇ ਹਾਲਾਤਾਂ ਵਿੱਚ ਜਿਲੇ ਦੇ ਵਿਧਾਇਕ/ ਜਿਲੇ ਤੋਂ ਪੰਜਾਬ ਸਰਕਾਰ ਚ ਮੰਤਰੀ / ਚੇਅਰਮੈਨ, ਸਰਕਾਰੀ ਅਧਿਕਾਰੀ, ਮੁਲਾਜਮਾਂ ਲਈ ਵੀ ਇਕ ਅਸਹਿਜ ਸਥਿਤੀ ਪੈਦਾ ਹੋ ਜਾਂਦੀ ਹੈ। ਇਸ ਕਾਰਨ ਸਰਕਾਰ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ’ਤੇ ਵੀ ਪ੍ਰਭਾਵ ਪੈਣ ਦਾ ਖਦਸ਼ਾ ਬਣ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਜਦੋਂ ਸਿੱਖ ਕੌਮ ਦੀ ਸਰਵਉੱਚ ਤੇ ਸਦੀਵੀ ਤਖਤ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਨ੍ਹਾਂ ਖਿਲਾਫ਼ ਇੰਨਾ ਸਖਤ ਫੈਸਲਾ ਸੁਣਾਇਆ ਗਿਆ ਹੈ ਤਾਂ ਲੋਕਤੰਤਰੀ ਪਰੰਪਰਾਵਾਂ ਅਤੇ ਨੈਤਿਕ ਮਰਿਆਦਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਜਿਲਾ ਪ੍ਰਧਾਨ ਧੀਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਜਨਤਕ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਅਜਿਹਾ ਫੈਸਲਾ ਲੈਣਾ ਚਾਹੀਦਾ ਹੈ ਜੋ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ, ਸਮਾਜਿਕ ਸਦਭਾਵਨਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰੇ। ਇਸ ਮੌਕੇ ਤੇ ਭਾਜਪਾ ਦੇ ਜਿਲਾ ਮਹਾਮੰਤਰੀ ਨਰੇਂਦਰ ਸਿੰਘ ਮੱਲ੍ਹੀ,ਡਾਕਟਰ ਕਨਿਕਾ ਜਿੰਦਲ,ਮਿਤ ਪ੍ਰਧਾਨ ਡਾਕਟਰ ਨਿਰਮਲ ਨਈਅਰ,ਨਵਲ ਜੈਨ ਇਤਆਦਿ ਮੌਜੂਦ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ