ਚਿਰਾਗ ਰਾਜੂ ਥਾਪਰ ਬਣੇ ਖੱਤਰੀ ਅਰੋੜਾ ਭਲਾਈ ਬੋਰਡ ਪੰਜਾਬ ਸਰਕਾਰ ਦੇ ਚੇਅਰਮੈਨ; ਆਮ ਆਦਮੀ ਪਾਰਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਚਿਰਾਗ ਰਾਜੂ ਥਾਪਰ ਬਣੇ ਖੱਤਰੀ ਅਰੋੜਾ ਭਲਾਈ ਬੋਰਡ ਪੰਜਾਬ ਸਰਕਾਰ ਦੇ ਚੇਅਰਮੈਨ; ਆਮ ਆਦਮੀ ਪਾਰਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਲੁਧਿਆਣਾ 10 ਜੂਨ (ਮਨਜੀਤ ਸਿੰਘ ਰੋਮਾਣਾ) ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨ ਦੇ ਮਿਹਨਤੀ ਅਤੇ ਵਫ਼ਾਦਾਰ ਆਗੂ ਚਿਰਾਗ ਰਾਜੂ ਥਾਪਰ ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ 'ਖੱਤਰੀ ਅਰੋੜਾ ਭਲਾਈ ਬੋਰਡ ਪੰਜਾਬ ਸਰਕਾਰ' ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਾਜ ਵਿੱਚ ਖੁਸ਼ੀ ਦੀ ਲਹਿਰ ਹੈ।
ਦੱਸਣਯੋਗ ਹੈ ਕਿ ਚਿਰਾਗ ਰਾਜੂ ਥਾਪਰ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਦੀ ਇਸੇ ਲੰਬੀ ਸੇਵਾ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਸ ਵੱਕਾਰੀ ਅਹੁਦੇ ਨਾਲ ਨਿਵਾਜਿਆ ਗਿਆ ਹੈ।
ਆਪਣੀ ਨਿਯੁਕਤੀ 'ਤੇ ਧੰਨਵਾਦ ਪ੍ਰਗਟ ਕਰਦਿਆਂ ਚਿਰਾਗ ਰਾਜੂ ਥਾਪਰ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ, ਮੁੱਖ ਮੰਤਰੀ ਪੰਜਾਬ ਅਤੇ ਸਮੁੱਚੀ ਲੀਡਰਸ਼ਿਪ ਦਾ ਆਭਾਰ ਜਤਾਇਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਖੱਤਰੀ ਅਰੋੜਾ ਸਮਾਜ ਦੀ ਭਲਾਈ ਦੇ ਨਾਲ-ਨਾਲ ਪੰਜਾਬ ਦੀ ਤਰੱਕੀ ਲਈ ਨਿਰੰਤਰ ਕੰਮ ਕਰਦੇ ਰਹਿਣਗੇ।
टिप्पणियाँ
एक टिप्पणी भेजें