ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ
ਕਿਹਾ - ਸਮਾਜ ਸੇਵਾ ਪ੍ਰਤੀ ਸਮਰਪਣ ਅਤੇ ਲੋਕ ਭਲਾਈ ਲਈ ਕੀਤੇ ਗਏ ਯਤਨਾਂ ਸਦਕਾ ਮਿਲਿਆ ਸਨਮਾਨ

ਲੁਧਿਆਣਾ, 28 ਜੂਨ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਅਲੱਗ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਅਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਨੂੰ ਰਾਜਗੁਰੂ ਨਗਰ ਵਿਖੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸੋਨੀਆ ਅਲੱਗ ਨੇ ਕਿਹਾ ਕਿ ਉਨ੍ਹਾਂ ਦੀ ਇਹ ਨਿਯੁਕਤੀ ਉਨ੍ਹਾਂ ਨੂੰ ਸਮਾਜ ਸੇਵਾ ਪ੍ਰਤੀ ਸਮਰਪਣ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ਼ ਦੇ ਨਾਲ ਹਰ ਵਰਗ ਦੇ ਮੋਹਰੀ ਵਿਅਕਤੀਆਂ ਨੂੰ ਸਰਕਾਰ ਵਿੱਚ ਬਣਦਾ ਸਨਮਾਨ ਦੇ ਰਹੀ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ। ਇਸ ਮੌਕੇ ਸੋਨੀਆ ਅਲੱਗ ਨਾਲ ਉਨ੍ਹਾਂ ਦੀ ਟੀਮ ਦੇ ਮੈਂਬਰ ਵੀ ਉਨ੍ਹਾਂ ਨਾਲ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ