ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿੱਚ ਭਾਜਪਾ ਵੱਲੋਂ ਮਿੱਠੀ ਛਬੀਲ ਲਗਾਈ ਗਈ
ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿੱਚ ਭਾਜਪਾ ਵੱਲੋਂ ਮਿੱਠੀ ਛਬੀਲ ਲਗਾਈ ਗਈ
ਲੁਧਿਆਣਾ, 28 ਜੂਨ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਵੱਲੋਂ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਦਫ਼ਤਰ ਦੇ ਬਾਹਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿੱਚ ਮਿੱਠੀ ਛਬੀਲ ਲਗਾਈ ਗਈ।
ਇਸ ਮੌਕੇ ਰਾਹਗੀਰਾਂ, ਵਾਹਨ ਚਾਲਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਸ਼ਰਧਾ ਭਾਵਨਾ ਨਾਲ ਮਿੱਠਾ ਸ਼ਰਬਤ ਵੰਡਿਆ ਗਿਆ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਆਦਰਸ਼ਾਂ, ਸੇਵਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਇਕਜੁੱਟ ਕਰਨ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਲੋਕ ਸੇਵਾ, ਧਾਰਮਿਕ ਸਾਂਝ ਅਤੇ ਨਿਆਂਪੂਰਨ ਸ਼ਾਸਨ ਦਾ ਪ੍ਰਤੀਕ ਸੀ। ਉਨ੍ਹਾਂ ਦੀ ਯਾਦ ਵਿੱਚ ਲਗਾਈ ਗਈ ਇਹ ਛਬੀਲ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਇੱਕ ਨਿਮਾਣਾ ਯਤਨ ਹੈ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮਹਾਮੰਤਰੀ ਸਰਦਾਰ ਨਰਿੰਦਰ ਸਿੰਘ ਮੱਲੀ, ਜ਼ਿਲ੍ਹਾ ਉਪ ਪ੍ਰਧਾਨ ਨਵਲ ਜੈਨ, ਸਕੱਤਰ ਸੁਖਜੀਵ ਬੇਦੀ, ਸਾਬਕਾ ਕੌਂਸਲਰ ਸਰਦਾਰ ਗੁਰਦੀਪ ਸਿੰਘ ਨੀਟੂ, ਮਨਮੀਤ ਸਿੰਘ ਚਾਵਲਾ, ਵਰਿੰਦਰ ਸਹਿਗਲ, ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਭਾਮਰਾ, ਹੈਪੀ ਰੰਧਾਵਾ, ਅਮਿਤ ਰਾਏ, ਮਿੱਠੂ ਚੱਢਾ, ਦਵਿੰਦਰ ਸਿੰਘ ਲਾੜੀ ਅਤੇ ਭਾਜਪਾ ਵਰਕਰ ਹਾਜ਼ਰ ਸਨ। ਸਾਰਿਆਂ ਨੇ ਸੇਵਾ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।
टिप्पणियाँ
एक टिप्पणी भेजें