ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਖੰਨਾ ’ਚ ਦੁਕਾਨਾਂ ਤੇ ਢਾਬਿਆਂ ਦੀ ਚੈਕਿੰਗ

ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਖੰਨਾ ’ਚ ਦੁਕਾਨਾਂ ਤੇ ਢਾਬਿਆਂ ਦੀ ਚੈਕਿੰਗ
ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਕਰਦਿਆਂ 9 ਬੱਚਿਆਂ ਨੂੰ ਕੀਤਾ ਰੈਸਕਿਊ

ਲੁਧਿਆਣਾ, 11 ਜੂਨ (ਮਨਜੀਤ ਸਿੰਘ ਰੋਮਾਣਾ) ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜੀਵਨਜੋਤ ਪ੍ਰੋਜੈਕਟ ਅਧੀਨ ਬਾਲ ਮਜਦੂਰੀ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ।

ਜਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬੀਤੇ ਕੱਲ ਖੰਨਾ ਵਿਖੇ ਵੱਖ-ਵੱਖ ਦੁਕਾਨਾਂ ਅਤੇ ਢਾਬਿਆਂ ’ਤੇ ਅਚਨਚੇਤ ਚੈਕਿੰਗ ਕੀਤੀ ਗਈ ਜਿੱਥੇ ਬਾਲ ਮਜ਼ਦੂਰੀ ਕਰਦਿਆਂ 09 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਰੈਸਕਿਊ ਕਰਨ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਨਾਲ-ਨਾਲ ਉਹਨਾ ਦੇ ਮਾਪਿਆਂ ਦੀ ਵੀ ਕਾਊਂਸਲਿੰਗ ਕੀਤੀ ਗਈ। 

ਇਹ ਅਭਿਆਨ ਲੀਗਲ ਅਫਸਰ ਦੀਪਕ ਕੁਮਾਰ (ਜਿਲ੍ਹਾ ਬਾਲ ਸੁਰੱਖਿਆ ਦਫਤਰ), ਸ਼ਰਧ ਸੂਦ (ਸੁਪਰਵਾਈਜਰ) ਚਾਈਲਡ ਹੈਲਪ ਲਾਈਨ (1098), ਲੁਧਿਆਣਾ ਕਿਰਤ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ’ਤੇ ਚਲਾਇਆ ਗਿਆ। ਜਾਗਰੂਕਤਾ ਅਭਿਆਨ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਹ ਅਚਨਚੇਤ ਚੈਕਿੰਗ ਜਾਰੀ ਰਹੇਗੀ ਤਾਂ ਜੋ ਬਾਲ ਮਜ਼ਦੂਰੀ ਦਾ ਸੰਪੂਰਨ ਰੂਪ ਵਿੱਚ ਖਾਤਮਾ ਕੀਤਾ ਜਾ ਸਕੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ