ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ ਨੇ ਲੁਧਿਆਣਾ ਭਾਜਪਾ ਜ਼ਿਲ੍ਹਾ ਦਫ਼ਤਰ ਦਾ ਕੀਤਾ ਉਦਘਾਟਨ
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ ਨੇ ਲੁਧਿਆਣਾ ਭਾਜਪਾ ਜ਼ਿਲ੍ਹਾ ਦਫ਼ਤਰ ਦਾ ਕੀਤਾ ਉਦਘਾਟਨ
ਲੁਧਿਆਣਾ, 21 ਜੂਨ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਅੱਜ ਆਪਣੇ ਲੁਧਿਆਣਾ ਦੌਰੇ ਦੌਰਾਨ ਭਾਜਪਾ ਜ਼ਿਲ੍ਹਾ ਦਫ਼ਤਰ ਦਾ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਸ਼ਟਰੀ ਮਹਾਂਸਚਿਵ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ, ਰਾਸ਼ਟਰੀ ਉਪ ਪ੍ਰਧਾਨ ਸੁਦਾਨ ਸਿੰਘ, ਪ੍ਰਦੇਸ਼ ਸਹਿ ਪ੍ਰਭਾਰੀ ਨਰਿੰਦਰ ਸਿੰਘ ਰੈਣਾ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਕਾਰਕੁਨ ਮੌਜੂਦ ਰਹੇ।
ਦਫ਼ਤਰ ਦੇ ਉਦਘਾਟਨ ਤੋਂ ਬਾਅਦ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਨਿਤਿਨ ਨਵੀਨ ਨੇ ਕਿਹਾ ਕਿ ਭਾਜਪਾ ਦੀ ਅਸਲ ਤਾਕਤ ਉਸਦੇ ਸਮਰਪਿਤ ਕਾਰਕੁਨ ਹਨ। ਉਨ੍ਹਾਂ ਕਿਹਾ ਕਿ ਨਵਾਂ ਜ਼ਿਲ੍ਹਾ ਦਫ਼ਤਰ ਸੰਗਠਨਾਤਮਕ ਗਤੀਵਿਧੀਆਂ ਦਾ ਕੇਂਦਰ ਬਣੇਗਾ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਉਨ੍ਹਾਂ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਏ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨ।
ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਭਾਜਪਾ ਦੀ ਜ਼ਿਲ੍ਹਾ ਟੀਮ ਸਮੇਤ ਕਈ ਸੀਨੀਅਰ ਆਗੂਆਂ ਨੇ ਰਾਸ਼ਟਰੀ ਪ੍ਰਧਾਨ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਰਾਸ਼ਟਰੀ ਪ੍ਰਧਾਨ ਦੀ ਰਹਿਨੁਮਾਈ ਹੇਠ ਸੰਗਠਨ ਪੰਜਾਬ ਵਿੱਚ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਬਿਹਤਰ ਪ੍ਰਦਰਸ਼ਨ ਕਰੇਗਾ।
ਇਸ ਮੌਕੇ ਭਾਜਪਾ ਦੇ ਪ੍ਰਦੇਸ਼ ਮਹਾਂਮੰਤਰੀ ਸਰਦਾਰ ਦਿਆਲ ਸਿੰਘ ਸੋਢੀ, ਕੋਸ਼ਾਧਿਕਾਰੀ ਗੁਰਦੇਵ ਸ਼ਰਮਾ ਦੇਬੀ ਅਤੇ ਭਾਜਪਾ ਦੇ ਹਜ਼ਾਰਾਂ ਭਾਜਪਾ ਵਰਕਰ ਮੌਜੂਦ ਸਨ। ਸਮਾਗਮ ਦੌਰਾਨ ਪਾਰਟੀ ਅਹੁਦੇਦਾਰਾਂ ਅਤੇ ਕਾਰਕੁਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
टिप्पणियाँ
एक टिप्पणी भेजें