ਖੰਨਾ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਹੋਈ ਟਰੇਨਿੰਗ
ਖੰਨਾ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਹੋਈ ਟਰੇਨਿੰਗ
ਬੀ.ਐਲ.ਓਜ਼ ਵੱਲੋਂ 25 ਜੂਨ ਤੋਂ ਘਰ-ਘਰ ਜਾ ਕੇ ਭਰੇ ਜਾਣਗੇ ਵੋਟਰ ਗਣਨਾ ਫਾਰਮ: ਐਸ.ਡੀ.ਐਮ. ਸਵਾਤੀ ਟਿਵਾਣਾ
ਖੰਨਾ, ਲੁਧਿਆਣਾ, 16 ਜੂਨ (ਮਨਜੀਤ ਸਿੰਘ ਰੋਮਾਣਾ) ਉਪ ਮੰਡਲ ਮੈਜਿਸਟਰੇਟ, ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦਾ ਕੰਮ 15 ਜੂਨ 2026 ਤੋ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਤਿਆਰੀ, ਸਿਖਲਾਈ, ਪ੍ਰਿੰਟਿੰਗ, ਗਣਨਾ ਫਾਰਮ, ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ/ਮੁੜ-ਵਿਵਸਥਾ, ਕੰਟਰੋਲ ਟੇਬਲ ਦਾ ਅੱਪਡੇਟ ਅਤੇ ਡਾਰਫਟ ਰੋਲ ਦੀ ਤਿਆਰੀ, ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ, ਦਾਅਵੇ ਅਤੇ ਇਤਰਾਜ਼, ਨੋਟਿਸ ਜਾਰੀ, ਸੁਣਵਾਈ, ਤਸਦੀਕ ਅਤੇ ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ ਆਦਿ ਪੂਰਵ ਸੁਧਾਈ ਅਤੇ ਸੁਧਾਈ ਗਤੀਵੀਧੀਆਂ ਮੁਕੰਮਲ ਕੀਤੀਆਂ ਜਾਣੀਆਂ ਹਨ।
ਇਸ ਦੇ ਸਬੰਧ ਵਿੱਚ ਏ.ਐਸ. ਗਰਲਜ਼ ਕਾਲਜ, ਅਮਲੋਹ ਰੋਡ ਖੰਨਾ ਵਿਖੇ ਸੁਪਰਵਾਈਜਰ ਅਤੇ ਬੀ.ਐਲ.ਓਜ਼ ਦੀ ਟਰੇਨਿੰਗ ਰੱਖੀ ਗਈ। ਇਸ ਟਰੇਨਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਅਤੇ ਅਸੈਂਬਲੀ ਲੈਵਲ ਮਾਸਟਰ ਟਰੇਨਰਾਂ ਵੱਲੋਂ ਸਹਾਇਕ ਚੋਣ ਰਜਿਸਟਰੇਸ਼ਨ ਅਫਸਰਾਂ, 057 ਖੰਨਾ ਦੇ ਸੁਪਰਵਾਈਜਰ ਅਤੇ ਬੀ.ਐਲ.ਓਜ਼ ਨੂੰ ਵੋਟਰ ਸੂਚੀ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ.ਆਈ.ਆਰ) ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋ ਵੀ ਜਾਣੂ ਕਰਵਾਇਆ ਗਿਆ।
ਉਪ ਮੰਡਲ ਮੈਜਿਸਟਰੇਟ ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਕਿਹਾ ਕਿ ਐਸ.ਆਈ.ਆਰ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਅਤੇ ਅੱਪਡੇਟ ਕਰਨਾ ਹੈ। ਇਸ ਲਈ ਹਰੇਕ ਬੀ.ਐਲ.ਓ ਵੱਲੋ 25 ਜੂਨ ਤੋਂ 24 ਜੁਲਾਈ 2026 ਤੱਕ ਆਪਣੇ-ਆਪਣੇ ਬੂਥ ਖੇਤਰ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕਿਸੇ ਵੀ ਯੋਗ ਵੋਟਰ ਦਾ ਨਾਮ ਛੁੱਟਣ ਨਾ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ।
टिप्पणियाँ
एक टिप्पणी भेजें