ਪਿੰਡ ਮੋਹੀ ਤੋਂ ਹੋਈ ਲੁਧਿਆਣਾ ਜ਼ਿਲ੍ਹੇ ਵਿੱਚ “ਮਲੇਰੀਆ ਵਿਰੋਧੀ ਮਹੀਨਾ” ਮੁਹਿੰਮ ਦੀ ਸ਼ੁਰੂਆਤ

ਪਿੰਡ ਮੋਹੀ ਤੋਂ ਹੋਈ ਲੁਧਿਆਣਾ ਜ਼ਿਲ੍ਹੇ ਵਿੱਚ “ਮਲੇਰੀਆ ਵਿਰੋਧੀ ਮਹੀਨਾ” ਮੁਹਿੰਮ ਦੀ ਸ਼ੁਰੂਆਤ
ਲੁਧਿਆਣਾ 2 ਜੂਨ (ਮਨਜੀਤ ਸਿੰਘ ਰੋਮਾਣਾ) ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਮੋਹੀ ਦੇ ਸਬ-ਸੈਂਟਰ ਤੋਂ ਲੁਧਿਆਣਾ ਜ਼ਿਲ੍ਹੇ ਵਿੱਚ “ਮਲੇਰੀਆ ਵਿਰੋਧੀ ਮਹੀਨਾ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮਹੀਨੇ ਦੌਰਾਨ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ।
ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹੀ ਮੱਛਰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ, ਸਕੂਲਾਂ, ਦਫ਼ਤਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ।
ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖਾਰ, ਠੰਢ ਨਾਲ ਕੰਬਣੀ, ਸਿਰ ਦਰਦ, ਸਰੀਰ ਦਰਦ, ਕਮਜ਼ੋਰੀ, ਉਲਟੀਆਂ ਅਤੇ ਜ਼ਿਆਦਾ ਪਸੀਨਾ ਆਉਣਾ ਸ਼ਾਮਲ ਹਨ। ਅਜਿਹੇ ਲੱਛਣ ਨਜ਼ਰ ਆਉਣ 'ਤੇ ਮਰੀਜ਼ ਨੂੰ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦੀ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਮੁਫ਼ਤ ਉਪਲਬਧ ਹਨ।
ਡਾ. ਰਮਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਫ਼ਤੇ ਵਿੱਚ ਇੱਕ ਦਿਨ “ਡ੍ਰਾਈ ਡੇਅ” ਜ਼ਰੂਰ ਮਨਾਉਣ, ਜਿਸ ਤਹਿਤ ਘਰਾਂ ਵਿੱਚ ਰੱਖੇ ਕੂਲਰ, ਗਮਲੇ, ਫਰਿੱਜ ਦੀਆਂ ਟਰੇਆਂ, ਪਾਣੀ ਵਾਲੇ ਭਾਂਡੇ ਅਤੇ ਹੋਰ ਅਜਿਹੇ ਸਥਾਨਾਂ ਦੀ ਸਫ਼ਾਈ ਕਰਕੇ ਪਾਣੀ ਨੂੰ ਖਾਲੀ ਕੀਤਾ ਜਾਵੇ। ਪਾਣੀ ਦੀਆਂ ਟੈਂਕੀਆਂ ਅਤੇ ਭਾਂਡਿਆਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਤਾਂ ਜੋ ਮੱਛਰ ਉਨ੍ਹਾਂ ਵਿੱਚ ਅੰਡੇ ਨਾ ਦੇ ਸਕਣ।
ਉਨ੍ਹਾਂ ਇਹ ਵੀ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਰਾਤ ਸਮੇਂ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ, ਪੂਰੀਆਂ ਬਾਹਵਾਂ ਵਾਲੇ ਕੱਪੜੇ ਪਹਿਨੇ ਜਾਣ ਅਤੇ ਲੋੜ ਪੈਣ 'ਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਹੋਰ ਸੁਰੱਖਿਆ ਉਪਾਵਾਂ ਦੀ ਵਰਤੋਂ ਕੀਤੀ ਜਾਵੇ। ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਹੀ ਮੱਛਰ-ਜਨਿਤ ਬਿਮਾਰੀਆਂ ਉੱਤੇ ਪ੍ਰਭਾਵਸ਼ਾਲੀ ਕਾਬੂ ਪਾਇਆ ਜਾ ਸਕਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਮਲੇਰੀਆ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਅਤੇ ਆਪਣੇ ਇਲਾਕੇ ਨੂੰ ਮੱਛਰ-ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ