ਖੇਡ ਪ੍ਰਮੋਟਰ ਸੁਰਿੰਦਰ ਭਾਪਾ ਵਲੋਂ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਮੈਨੇਜਿੰਗ ਕਮੇਟੀ ਨਾਲ ਮੁਲਾਕਾਤ

ਖੇਡ ਪ੍ਰਮੋਟਰ ਸੁਰਿੰਦਰ ਭਾਪਾ ਵਲੋਂ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਮੈਨੇਜਿੰਗ ਕਮੇਟੀ ਨਾਲ ਮੁਲਾਕਾਤ

ਸਕੂਲ ਅੰਦਰ ਖੇਡ ਗਤੀਵਿਧੀਆਂ ਨੂੰ ਹੋਰ ਵਧੀਆ ਕਰਨ ਨੂੰ ਲੈ ਕੇ ਕੀਤਾ ਵਿਚਾਰ-ਚਰਚਾ
ਜਲੰਧਰ, 3 ਜੂਨ (ਮਨਜੀਤ ਸਿੰਘ ਰੋਮਾਣਾ) ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਵੱਲੋਂ ਗੁਰੂ ਅਮਰਦਾਸ ਪਬਲਿਕ ਸਕੂਲ ਤੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ। ਇਸ ਮੌਕੇ ਸੁਰਿੰਦਰ ਭਾਪਾ ਨਾਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸਕੂਲ ਵਿਚ ਖੇਡ ਗਤੀਵਿਧੀਆਂ ਨੂੰ ਹੋਰ ਵਧੇਰੇ ਚੰਗੀ ਤਰ੍ਹਾਂ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਕੂਲ ਵਿਚ ਆਪਣੀ ਹਾਕੀ ਟੀਮ ਦਾ ਗਠਨ ਕੀਤਾ ਜਾਵੇਗਾ ਤੇ ਟੀਮ ਨੂੰ ਸਿਖਲਾਈ ਦੇਣ ਲਈ ਚੰਗੇ ਅਤੇ ਵਧੀਆ ਕੋਚਾਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਸੁਰਿੰਦਰ ਭਾਪਾ ਨੂੰ ਵਿਸ਼ਵਾਸ ਦਵਾਇਆ ਕਿ ਖਿਡਾਰੀਆਂ ਨੂੰ ਹਰ ਤਰ੍ਹਾਂ ਦੀ ਬਣਦੀ ਸਹੂਲਤ ਦਿੱਤੀ ਜਾਵੇਗੀ ਤਾਂ ਜੋ ਖਿਡਾਰੀ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰ ਸਕਣ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੁਰੂ ਅਮਰਦਾਸ ਸਕੂਲ ਦਾ ਹਾਕੀ ਵਿਚ ਬੜਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਅਦਾਰਾ ਸਿੱਖ ਨੈਸ਼ਨਲ ਸਕੂਲ ਦੇ ਨਾਂਅ ਹੇਠ ਚੱਲਦਾ ਸੀ ਜਿਸ ਦੀ ਹਾਕੀ ਟੀਮ ਨੇ ਕਈ ਵੱਡੇ ਖਿਤਾਬ ਜਿੱਤੇ ਸਨ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਸਨ। ਅੰਤ ਵਿਚ ਸੁਰਿੰਦਰ ਭਾਪਾ ਨੇ ਪ੍ਰਬੰਧਕ ਕਮੇਟੀ ਨੂੰ ਵਿਸ਼ੇਸ਼ ਹਾਕੀ ਸਟਿੱਕ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਪ੍ਰੀਤ ਸਿੰਘ ਸੇਠੀ ਸਪੁੱਤਰ ਸਵਰਗੀ ਅਜੀਤ ਸਿੰਘ ਸੇਠੀ ਸਾਬਕਾ ਪ੍ਰਧਾਨ, ਪ੍ਰਧਾਨ ਮਨਿੰਦਰਜੀਤ ਸਿੰਘ, ਸੰਵਮ ਟੱਕਰ ਤੇ ਹੋਰ ਮੌਜੂਦ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ