ਆਪ ਆਗੂ ਰਾਜ ਕੁਮਾਰ ਅਗਰਵਾਲ ਵਲੋਂ ਨਿਜੀ ਤੌਰ ਤੇ ਚਰਨਪ੍ਰੀਤ ਸਿੰਘ ਲਾਂਬਾ ਨੂੰ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ
ਆਪ ਆਗੂ ਰਾਜ ਕੁਮਾਰ ਅਗਰਵਾਲ ਵਲੋਂ ਨਿਜੀ ਤੌਰ ਤੇ ਚਰਨਪ੍ਰੀਤ ਸਿੰਘ ਲਾਂਬਾ ਨੂੰ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ
ਲੁਧਿਆਣਾ 13 ਜੂਨ (ਮਨਜੀਤ ਸਿੰਘ ਰੋਮਾਣਾ) ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਆਪ ਆਗੂ ਰਾਜ ਕੁਮਾਰ ਅਗਰਵਾਲ ਨੇ ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਜ਼ਿਲ੍ਹਾ ਲੁਧਿਆਣਾ ਦਾ ਵਾਈਸ ਚੇਅਰਮੈਨ ਨਿਯੁਕਤ ਹੋਣ ਤੇ ਚਰਨਪ੍ਰੀਤ ਸਿੰਘ ਲਾਂਬਾ ਨੂੰ ਨਿਜੀ ਤੌਰ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਗੁਲਦਸਤਾ ਦੇ ਕੇ ਸ਼ੁਭ ਕਾਮਨਾਵਾਂ ਤੇ ਮੁਬਾਰਕਾਂ ਦਿੱਤੀਆਂ। ਦੋਨੋ ਆਗੂ ਸਾਹਿਬਾਨਾ ਨੇ ਆਮ ਆਦਮੀ ਪਾਰਟੀ ਦੁਆਰਾ ਦਿਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਯਾਦ ਕਰਦਿਆਂ ਆਪਣੇ ਸੰਘਰਸ਼ਮਈ ਸਫ਼ਰ ਨੂੰ ਪਰਿਵਾਰ ਸਾਹਿਤ ਯਾਦ ਕੀਤਾ। ਇਸ ਮੌਕੇ ਤੇ ਰਾਜ ਕੁਮਾਰ ਅਗਰਵਾਲ ਨੇ ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਾਜਿੰਦਰ ਸਿੰਘ ਬਸੰਤ ਜੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਉਪਰਾਲਾ ਕੀਤਾ ਅਤੇ ਚੇਅਰਮੈਨ ਸਾਹਿਬਾਨ ਨੂੰ ਵਿਸ਼ਵਾਸ ਦਿਵਾਇਆ ਕਿ ਚਰਨਪ੍ਰੀਤ ਸਿੰਘ ਲਾਂਬਾ ਪੰਜਾਬ ਖੱਤਰੀ ਅਰੌੜਾ ਪਰਿਵਾਰ ਵਿੱਚ ਤੁਹਾਡੇ ਨਾਲ ਦਿਨ ਰਾਤ ਮਿਹਨਤ ਕਰਦੇ ਹੋਏ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ ਪੰਜਾਬ ਅੰਦਰ ਦੁਬਾਰਾ ਆਪ ਦੀ ਸਰਕਾਰ ਬਣਾ ਕੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੂੰ ਪੰਜਾਬ ਵਾਸੀਆਂ ਦੀ ਸੇਵਾ ਕਰਨ ਦਾ ਮੌਕਾ ਦੇਣਗੇ।
टिप्पणियाँ
एक टिप्पणी भेजें