ਲੋਕ ਸਭਾ ਇੰਚਾਰਜ ਸ਼ਰਨ ਪਾਲ ਸਿੰਘ ਮੱਕੜ ਵਲੋਂ ਸੀਨੀਅਰ ਵਾਈਸ ਚੇਅਰਮੈਨ ਦੀ ਨਿਯੁਕਤੀ ਤੇ ਚਰਨਪ੍ਰੀਤ ਸਿੰਘ ਲਾਂਬਾ ਦਾ ਸਨਮਾਨ

ਲੋਕ ਸਭਾ ਇੰਚਾਰਜ ਸ਼ਰਨ ਪਾਲ ਸਿੰਘ ਮੱਕੜ ਵਲੋਂ ਸੀਨੀਅਰ ਵਾਈਸ ਚੇਅਰਮੈਨ ਦੀ ਨਿਯੁਕਤੀ ਤੇ ਚਰਨਪ੍ਰੀਤ ਸਿੰਘ ਲਾਂਬਾ ਦਾ ਸਨਮਾਨ

ਲੁਧਿਆਣਾ 15 ਜੂਨ ਮਨਜੀਤ ਸਿੰਘ ਰੋਮਾਣਾ) ਲੋਕ ਸਭਾ ਇੰਚਾਰਜ/ਪੰਜਾਬ ਮੀਡੀਅਮ ਇੰਡਸਟਰੀ ਦੇ ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਜ਼ਿਲ੍ਹਾ ਲੁਧਿਆਣਾ ਦਾ ਵਾਈਸ ਚੇਅਰਮੈਨ ਨਿਯੁਕਤ ਹੋਣ ਤੇ ਚਰਨਪ੍ਰੀਤ ਸਿੰਘ ਲਾਂਬਾ ਨੂੰ ਨਿਜੀ ਤੌਰ ਤੇ ਮਿਲ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਆਪਣੇ ਮੱਕੜ ਪਰਿਵਾਰ ਵਲੋਂ ਲਾਂਬਾ ਪਰਿਵਾਰ ਨੂੰ ਮੁਬਾਰਕਾਂ ਤੇ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ। ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਅਤੇ ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਪਾਰਟੀ ਅੰਦਰ ਕੀਤੇ ਗਏ ਕਾਰਜਾਂ ਨੂੰ ਦੇਖਦੇ ਹੋਏ ਚਰਨਪ੍ਰੀਤ ਸਿੰਘ ਲਾਂਬਾ ਨੂੰ ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਜ਼ਿਲ੍ਹਾ ਲੁਧਿਆਣਾ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ। ਚਰਨਪ੍ਰੀਤ ਸਿੰਘ ਲਾਂਬਾ ਨੇ ਸ਼ਰਨ ਪਾਲ ਸਿੰਘ ਮੱਕੜ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਆਪਣੇ ਵਲੋਂ ਪੂਰਨ ਭਰੋਸਾ ਦਿੱਤਾ ਕਿ ਪਾਰਟੀ ਵਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਮਹਿਨਤ, ਲਗਨ ਤੇ ਤਨਦੇਹੀ ਨਾਲ ਨਿਭਾਉਣ ਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਬਰਕਰਾਰ ਕਰਦੇ ਹੋਏ ਪੰਜਾਬ ਸੂਬੇ ਦੀ ਵਾਂਗਡੋਰ ਮਾਣਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਦੇ ਹੱਥ ਵਿੱਚ ਸੋਪਣਗੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ