ਬਾਦਲ ਦਲ ਨੂੰ ਇਕ ਹੋਰ ਝਟਕਾ ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਹੋਏ ਸ਼ਾਮਲ

ਬਾਦਲ ਦਲ ਨੂੰ ਇਕ ਹੋਰ ਝਟਕਾ ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਹੋਏ ਸ਼ਾਮਲ

ਪਾਰਟੀ ਵੱਲੋਂ ਕੀਤੀ ਜਾ ਰਹੀ ਸੰਗਤ ਦੀ ਸੇਵਾ ਨੂੰ ਵੇਖਦਿਆਂ ਅੱਜ ਵੱਡੀ ਗਿਣਤੀ ’ਚ ਲੋਕ ਪਾਰਟੀ ਨਾਲ ਜੁੜ ਰਹੇ ਹਨ: ਕਾਲਕਾ, ਕਾਹਲੋਂ

ਨਵੀਂ ਦਿੱਲੀ, 2 ਜੂਨ (ਮਨਜੀਤ ਸਿੰਘ ਰੋਮਾਣਾ) ਦਿੱਲੀ ਦੀ ਪੰਥਕ ਰਾਜਨੀਤੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਬਾਦਲ ਦਲ ਦੇ ਸੀਨੀਅਰ ਆਗੂ ਜਸਵੰਤ ਸਿੰਘ ਬਿੱਟੂ ਆਪਣੇ ਸੈਂਕੜੇ ਸਾਥੀਆਂ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ।
ਇਥੇ ਅਮਰ ਕਲੋਨੀ, ਗ੍ਰੇਟਸ ਕੈਲਾਸ਼ ਤੇ ਲਾਜਪਤ ਨਗਰ ਵਾਰਡਾਂ ਦੇ ਇਲਾਕੇ ਦੇ ਸਾਂਝੇ ਸਮਾਗਮ ਵਿਚ ਸਰਦਾਰ ਜਸਵੰਤ ਸਿੰਘ ਬਿੱਟੂ ਤੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘਕਾਹਲੋਂ ਨੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਉਹਨਾਂ ਨੂੰ ਪਾਰਟੀ ਵਿਚ ਲਿਆਉਣ ਵਿਚ ਸਰਪ੍ਰਸਤ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਨੇ ਅਹਿਮ ਭੂਮਿਕਾ ਅਦਾ ਕੀਤੀ।
ਇਸ ਮੌਕੇ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਕਮੇਟੀ ਦੀ ਮੌਜੂਦਾ ਟੀਮ ਵੱਲੋਂ ਕੀਤੀ ਜਾ ਰਹੀ ਸੇਵਾ ਨੂੰ ਵੇਖਦਿਆਂ ਅੱਜ ਵੱਧ ਤੋਂ ਵੱਧ ਲੋਕ ਸਾਡੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਸਾਡੀ ਪਾਰਟੀ ਦਾ ਇਕ ਨੁਕਾਤੀ ਏਜੰਡਾ ਧਾਰਮਿਕ ਸੇਵਾ ਹੈ ਤੇ ਇਸਦਾ ਰਾਜਨੀਤੀ ਨਾਲ ਕੋਈ ਲੈਣ ਦੇਣ ਨਹੀਂ ਹੈ।
ਉਹਨਾਂ ਦੱਸਿਆ ਕਿ ਕਮੇਟੀ ਦੇ ਯਤਨਾਂ ਦੀ ਬਦੌਲਤ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਗਰਮੀਤ ਦੀਆਂ ਛੁੱਟੀਆਂ ਵਿਚ ਗੁਰਮਤਿ ਕੈਂਪ ਸ਼ੁਰੂ ਹੋਏ ਹਨ ਜਿਹਨਾਂ ਦਾ ਮੁੱਖ ਮਕਸਦ ਸਾਡੀ ਨੌਜਵਾਨ ਤੇ ਅਗਲੀ ਪੀੜੀ ਨੂੰ ਸਾਡੇ ਅਮੀਰ ਇਤਿਹਾਸ, ਵਿਰਸੇ, ਗੁਰਸਿੱਖੀ ਜੀਵਨ ਤੇ ਗੁਰਮੁੱਖੀ ਨਾਲ ਜੋੜਨਾ ਹੈ।
ਉਹਨਾਂ ਕਿਹਾ ਕਿ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਮਨਾ ਕੇ ਲਾਲ ਕਿਲ੍ਹੇ ’ਤੇ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਵੱਲੋਂ ਕੀਤੀ ਫਤਿਹ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਸਾਡੇ ਜਰਨੈਲਾਂ ਨੇ ਆਪਣਾ ਰਾਜ ਭਾਗ ਕਾਇਮ ਕਰਨ ਵਾਸਤੇ ਨਹੀਂ ਬਲਕਿ ਦਿੱਲੀ ਵਿਚ ਗੁਰੂ ਸਾਹਿਬ ਨਾਲ ਜੁੜੇ ਅਸਥਾਨਾਂ ਨੂੰ ਛੁਡਵਾਉਣ ਵਾਸਤੇ ਇਹ ਫਤਿਹ ਹਾਸਲ ਕੀਤੀ ਸੀ ਜਿਸਦੀ ਬਦੌਲਤ ਗੁਰਦੁਆਰਾ ਸ਼ੀਸ਼ਗੰਜ ਸਾਹਿਬ, ਗੁਰਦੁਆਰਾ ਰਕਾਬਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ ਤੇ ਹੋਰ ਇਤਿਹਾਸਕ ਗੁਰੂ ਘਰਾਂ ਦੀ ਸਥਾਪਨਾ ਹੋਈ।
ਉਹਨਾਂ ਕਿਹਾਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਸਿਰਫ 15 ਅਗਸਤ ਨੂੰ ਨਹੀਂ ਬਲਕਿ ਦਿੱਲੀ ਫਤਿਹ ਦਿਵਸ ਤੇ ਹੋਰ ਇਤਿਹਾਸਕ ਦਿਹਾੜਿਆਂ ’ਤੇ ਸੰਗਤਾਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਅਸੀਂ ਲਾਲ ਕਿਲ੍ਹੇ ’ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਈ ਤਾਂ ਦਿੱਲੀ ਕਮੇਟੀ ਤੇ ਦਿੱਲੀ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਕੀਤੇ ਯਤਨਾਂ ਨਾਲ ਹੋਏ ਸਮਾਗਮਾਂ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਉਹਨਾਂ ਕਿਹਾ ਕਿ ਸਫਲ ਆਯੋਜਨਾਂ ਵਾਸਤੇ ਦੁਨੀਆਂ ਭਰ ਤੋਂ ਸੰਗਤਾਂ ਨੇ ਸਾਨੂੰ ਆਸ਼ੀਰਵਾਦ ਦਿੱਤਾ।
ਉਹਨਾਂ ਕਿਹਾ ਕਿ ਇਸੇ ਤਰੀਕੇ ਦਿੱਲੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਸਾਹਿਬਾਨ ਦੇ ਨਾਲ ਨਾਲ ਜਿਹਨਾਂ 36 ਵੱਖ-ਵੱਖ ਭਗਤਾਂ ਤੇ ਭੱਟਾਂ ਦੀ ਬਾਣੀ ਦਰਜ ਹੈ, ਉਹਨਾਂ ਦੇ ਦਿਹਾੜੇ ਮਨਾ ਕੇ ਉਹਨਾਂ ਦੇ ਇਤਿਹਾਸ ਤੋਂ ਆਪਣੀ ਨੌਜਵਾਨ ਪੀੜੀ ਨੂੰ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਇਸੇ ਤਰੀਕੇ ਕਮੇਟੀ ਦੇ ਕਾਲਜਾਂ ਨੂੰ ਅੱਜ ਦਿੱਲੀ ਵਿਚ ਏ ਪਲੱਸ ਪਲੱਸ ਰੈਂਕਿੰਗ ਮਿਲੀ ਹੈ ਜੋ ਸਾਡੇ ਲਈ ਮਾਣ ਵਾਲੀਗੱਲ ਹੈ। ਉਹਨਾਂ ਕਿਹਾ ਕਿ ਇਹਨਾਂ ਕਾਲਜਾਂ ਵਿਚ ਅਸੀਂ ਘੱਟ ਗਿਣਤੀਆਂ ਵਾਸਤੇ ਕੋਟਾ ਰੱਖਿਆ ਜਿਸਦਾ ਲਾਭ ਸਿੱਖ ਭਾਈਚਾਰੇ ਸਮੇਤ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਨੂੰ ਮਿਲਿਆ ਜਦੋਂ ਕਿ ਪਹਿਲਾਂ ਚੱਲਦਾ ਮੈਨੇਜਮੈਂਟ ਕੋਟਾ ਅਸੀਂ ਖਤਮ ਕੀਤਾ ਜਿਸਦੀ ਕਿ ਪਹਿਲਾਂ ਦੁਰਵਰਤੋਂ ਹੋ ਰਹੀ ਸੀ।
ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਘਰਾਂ ਦੀ ਸੇਵਾ ਦੇ ਨਾਲ-ਨਾਲ ਸਿੱਖਿਆ ਤੇ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਵਾਸਤੇ ਹੋਰ ਡਟਵਾਂ ਸਹਿਯੋਗ ਦੇਣ ਤਾਂ ਜੋ ਸੰਗਤ ਦਾ ਵੱਧ ਤੋਂ ਵੱਧ ਭਲਾ ਹੋ ਸਕੇ।
ਇਸ ਮੌਕੇ ਸਰਦਾਰ ਐਮ ਪੀ ਐਸ ਚੱਢਾ ਪ੍ਰਧਾਨ, ਸਰਦਾਰ ਸ਼ਮਸ਼ੇਰ ਸਿੰਘ ਸੰਧੂ ਸਰਪ੍ਰਸਤ, ਸਰਦਾਰ ਭੁਪਿੰਦਰ ਸਿੰਘ ਭੁੱਲਰ ਚੇਅਰਮੈਨ,ਸਰਦਾਰ ਜਸਵਿੰਦਰ ਸਿੰਘ ਜੌਲੀ ਚੇਅਰਮੈਨ ਘੱਟ ਗਿਣਤੀ ਸੈਲ, ਸਰਦਾਰ ਆਤਮਾ ਸਿੰਘ ਲੁਬਾਣਾ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ