ਖੱਤਰੀ ਅਰੋੜਾ ਵੈਲਫੇਅਰ ਬੋਰਡ, ਪੰਜਾਬ ਦੇ ਚੇਅਰਮੈਨ ਸ. ਰਜਿੰਦਰ ਸਿੰਘ ਬਸੰਤ ਦਾ ਧੰਨਵਾਦ

ਖੱਤਰੀ ਅਰੋੜਾ ਵੈਲਫੇਅਰ ਬੋਰਡ, ਪੰਜਾਬ ਦੇ ਚੇਅਰਮੈਨ ਸ. ਰਜਿੰਦਰ ਸਿੰਘ ਬਸੰਤ ਦਾ ਧੰਨਵਾਦ
ਲੁਧਿਆਣਾ, 11 ਜੂਨ (ਮਨਜੀਤ ਸਿੰਘ ਰੋਮਾਣਾ) ਅੱਜ ਖੱਤਰੀ ਅਰੋੜਾ ਵੈਲਫੇਅਰ ਬੋਰਡ, ਪੰਜਾਬ ਦੇ ਚੇਅਰਮੈਨ ਸ. ਰਜਿੰਦਰ ਸਿੰਘ ਬਸੰਤ ਦਾ ਧੰਨਵਾਦ ਕਰਨ ਲਈ ਲੁਧਿਆਣਾ ਤੋਂ ਬੋਰਡ ਦੇ ਨਵ-ਨਿਯੁਕਤ ਜ਼ਿਲ੍ਹਾ ਚੇਅਰਮੈਨ ਸ. ਚਿਰਾਗ ਰਾਜੂ ਥਾਪਰ ਅਤੇ ਜ਼ਿਲ੍ਹਾ ਉਪ-ਚੇਅਰਮੈਨ ਸ. ਚਰਨਪ੍ਰੀਤ ਸਿੰਘ ਲਾਂਬਾ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ। 

ਆਗੂਆਂ ਨੇ ਕਿਹਾ ਕਿ ਚੇਅਰਮੈਨ ਸਾਹਿਬ ਵੱਲੋਂ ਪਾਰਟੀ ਵਿੱਚ ਦਿੱਤੇ ਗਏ ਮਾਣ-ਸਨਮਾਨ ਲਈ ਅਸੀਂ ਤਹਿ ਦਿਲੋਂ ਧੰਨਵਾਦੀ ਹਾਂ। ਇਸ ਮੌਕੇ ਵਿਚਾਰ-ਚਰਚਾ ਕਰਦਿਆਂ ਉਨ੍ਹਾਂ ਚੇਅਰਮੈਨ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਅਸੀਂ ਤੁਹਾਡੇ ਨਾਲ ਚਟਾਨ ਵਾਂਗ ਖੜ੍ਹੇ ਹਾਂ। ਅਸੀਂ ਆਪਣੇ ਖੱਤਰੀ ਅਰੋੜਾ ਭਾਈਚਾਰੇ ਦੀ ਭਲਾਈ ਲਈ ਲਗਾਤਾਰ ਕੰਮ ਕਰਦੇ ਰਹਾਂਗੇ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਪਹਿਲ ਦੇਵਾਂਗੇ। 

ਨਾਲ ਹੀ ਆਗੂਆਂ ਨੇ ਵਚਨ ਦਿੱਤਾ ਕਿ ਆਮ ਆਦਮੀ ਪਾਰਟੀ ਲਈ ਦਿਨ-ਰਾਤ ਮਿਹਨਤ ਕਰਾਂਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਵਾਂਗੇ।

ਇਸ ਮੀਟਿੰਗ ਵਿੱਚ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਸਾਰੇ ਨਵ-ਨਿਯੁਕਤ ਚੇਅਰਮੈਨ, ਉਪ-ਚੇਅਰਮੈਨ ਅਤੇ ਸ. ਸ਼ਰਨਪਾਲ ਸਿੰਘ ਮੱਕੜ ਵੱਲੋਂ ਚੇਅਰਮੈਨ ਸ. ਰਜਿੰਦਰ ਸਿੰਘ ਬਸੰਤ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ