ਜ਼ਿਲ੍ਹਾ ਕਾਂਗਰਸ ਕਮੇਟੀ ਨੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਲ ਮਲਹੋਤਰਾ ਵੱਲੋਂ ਕੀਤੀ ਟਿੱਪਣੀ ਖਿਲਾਫ ਫੁਕਿਆ ਪੁਤਲਾ
ਜ਼ਿਲ੍ਹਾ ਕਾਂਗਰਸ ਕਮੇਟੀ ਨੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਲ ਮਲਹੋਤਰਾ ਵੱਲੋਂ ਕੀਤੀ ਟਿੱਪਣੀ ਖਿਲਾਫ ਫੁਕਿਆ ਪੁਤਲਾ
ਲੁਧਿਆਣਾ 19 ਜੂਨ (ਮਨਜੀਤ ਸਿੰਘ ਰੋਮਾਣਾ) ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਲ ਮਲਹੋਤਰਾ ਵੱਲੋਂ ਪੰਜਾਬੀ ਭਾਈਚਾਰੇ ਪ੍ਰਤੀ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ, ਜਿਸ ਵਿੱਚ ਪੰਜਾਬੀ ਕਮਿਊਨਿਟੀ ਨੂੰ "Emotionally Bloody Fool" ਕਿਹਾ ਗਿਆ ਹੈ, ਨਾਲ ਸਮੂਹ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਅਨੁਸਾਰ ਇਸ ਮਾਮਲੇ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਵੱਲੋਂ ਸ਼ੰਜੇ ਤਲਵਾੜ (ਸਾਬਕਾ ਵਿਧਾਇਕ) ਪ੍ਰਧਾਨ ਜ਼ਿਲਾਂ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਦੀ ਅਗਵਾਈ ਹੇਠ ਅਹੁਦੇਦਾਰਾ ਅਤੇ ਵਰਕਰਾਂ ਦੀ ਹਾਜ਼ਰੀ ਵਿੱਚ ਰੋਸ਼ ਪ੍ਰਦਰਸ਼ਨ ਕਰਦੇ ਹੋਏ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਲ ਮਲਹੋਤਰਾ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬੀ ਭਾਈਚਾਰੇ ਦੇ ਸਨਮਾਨ ਦੀ ਰੱਖਿਆ ਲਈ ਆਪਣਾ ਰੋਸ ਦਰਜ ਕਰਵਾਇਆ ਗਿਆ।
टिप्पणियाँ
एक टिप्पणी भेजें