ਭਾਜਪਾ ਦੇ ਰਾਸ਼ਟਰੀ ਮਹਾਂਸਚਿਵ ਤਰੁਣ ਚੁੱਘ ਨੂੰ ਰਾਜ ਸਭਾ ਉਮੀਦਵਾਰ ਬਣਾਏ ਜਾਣ 'ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
ਭਾਜਪਾ ਦੇ ਰਾਸ਼ਟਰੀ ਮਹਾਂਸਚਿਵ ਤਰੁਣ ਚੁੱਘ ਨੂੰ ਰਾਜ ਸਭਾ ਉਮੀਦਵਾਰ ਬਣਾਏ ਜਾਣ 'ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
ਲੁਧਿਆਣਾ, 4 ਜੂਨ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਂਸਚਿਵ ਤਰੁਣ ਚੁੱਘ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨੇ ਜਾਣ 'ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪਾਰਟੀ ਨੇਤ੍ਰਿਤਵ ਦਾ ਧੰਨਵਾਦ ਕੀਤਾ।
ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਤਰੁਣ ਚੁੱਘ ਇੱਕ ਸਮਰਪਿਤ, ਮਿਹਨਤੀ ਅਤੇ ਤਜਰਬੇਕਾਰ ਸੰਗਠਨਕਰਤਾ ਹਨ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪਾਰਟੀ ਅਤੇ ਰਾਸ਼ਟਰ ਹਿਤ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਉਨ੍ਹਾਂ ਦੀ ਮੌਜੂਦਗੀ ਨਾਲ ਪੰਜਾਬ ਸਮੇਤ ਪੂਰੇ ਦੇਸ਼ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਮਿਲੇਗੀ।
ਧੀਮਾਨ ਨੇ ਕਿਹਾ ਕਿ ਭਾਜਪਾ ਨੇਤ੍ਰਿਤਵ ਵੱਲੋਂ ਤਰੁਣ ਚੁੱਘ ਨੂੰ ਰਾਜ ਸਭਾ ਦਾ ਉਮੀਦਵਾਰ ਬਣਾਉਣਾ ਉਨ੍ਹਾਂ ਦੀ ਸੰਗਠਨਾਤਮਕ ਯੋਗਤਾ, ਨਿਸ਼ਠਾ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਤਰੁਣ ਚੁੱਘ ਰਾਜ ਸਭਾ ਵਿੱਚ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਦੌਰਾਨ ਭਾਜਪਾ ਵਰਕਰਾਂ ਨੇ ਇੱਕ-ਦੂਜੇ ਨੂੰ ਮਿਠਾਈ ਖੁਆ ਕੇ ਖੁਸ਼ੀ ਮਨਾਈ ਅਤੇ ਤਰੁਣ ਚੁੱਘ ਨੂੰ ਵਧਾਈਆਂ ਦਿੱਤੀਆਂ। ਭਾਜਪਾ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਸਭਾ ਪਹੁੰਚਣ ਨਾਲ ਪੰਜਾਬ ਦੀ ਆਵਾਜ਼ ਸੰਸਦ ਵਿੱਚ ਹੋਰ ਵੀ ਮਜ਼ਬੂਤੀ ਨਾਲ ਉੱਠੇਗੀ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰੀਸ਼ ਟੰਡਨ, ਜ਼ਿਲ੍ਹਾ ਮਹਾਂਮੰਤਰੀ ਯਸ਼ਪਾਲ ਜਨੋਤਰਾ, ਜ਼ਿਲ੍ਹਾ ਮਿਤ ਪ੍ਰਧਾਨ ਮਹੇਸ਼ ਸ਼ਰਮਾ, ਡਾ. ਨਿਰਮਲ ਨੈਯਰ, ਸੁਮਨ ਵਰਮਾ, ਹਰਸ਼ ਸ਼ਰਮਾ, ਪ੍ਰੈਸ ਸਕੱਤਰ ਡਾ. ਸਤੀਸ਼ ਕੁਮਾਰ, ਸੰਜੀਵ ਚੌਧਰੀ, ਸੁਰਿੰਦਰ ਕੌਸ਼ਲ, ਈਸ਼ਵਰ ਲਾਕੜਾ, ਰਾਜੀਵ ਵਰਮਾ, ਕੇਸ਼ਵ ਗੁਪਤਾ, ਰਾਕੇਸ਼ ਪਰਾਸ਼ਰ, ਸੁਮਿਤ ਸਿੰਘ, ਸੰਦੀਪ, ਮੰਨੀ, ਰੋਹਿਤ, ਦੀਪਕ ਕੰਕੜ ਅਤੇ ਰਾਜੂ ਛਾਬੜਾ ਆਦਿ ਹਾਜ਼ਰ ਸਨ।
टिप्पणियाँ
एक टिप्पणी भेजें