ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ ਮਾਪੇ : ਜਸਪ੍ਰੀਤ ਸਿੰਘ ਕਰਮਸਰ ਨੇ ਕੀਤੀ ਅਪੀਲ


18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ ਮਾਪੇ : ਜਸਪ੍ਰੀਤ ਸਿੰਘ ਕਰਮਸਰ ਨੇ ਕੀਤੀ ਅਪੀਲ
ਨਵੀਂ ਦਿੱਲੀ, 9 ਜੂਨ (ਮਨਜੀਤ ਸਿੰਘ ਰੋਮਾਣਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸਮੁੱਚੇ ਦੇਸ਼ ਭਰ ਦੇ ਖਾਸ ਤੌਰ ’ਤੇ ਦਿੱਲੀ ਵਿਚ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਦਾ ਬਾਲਗ ਹੋਣ ਤੱਕ ਆਪਣੇ ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ।
ਇਥੇ ਜਾਰੀ ਕੀਤੀ ਇਕ ਅਪੀਲ ਵਿਚ ਸਰਦਾਰ ਕਰਮਸਰ ਨੇ ਕਿਹਾ ਕਿ ਅਜਿਹਾ ਵੇਖਣ ਵਿਚ ਆਇਆ ਹੈ ਕਿ ਅੱਜ ਕੱਲ੍ਹ 10ਵੀਂ ਤੋਂ 12ਵੀਂ ਤੱਕ ਪੜ੍ਹਦੇ ਬੱਚਿਆਂ ਦੇ ਸਕੂਲ ਜਾਂ ਟਿਊਸ਼ਨ ਜਾਂ ਕੋਚਿੰਗ ਕਲਾਸਾਂ ਤੱਕ ਆਉਣ ਜਾਣ ਵਾਸਤੇ ਮਾਪੇ ਦੋ ਪਹੀਆ ਜਾਂ ਚਾਰ ਮਹੀਨਾ ਵਾਹਨ ਆਮ ਹੀ ਦੇ ਦਿੰਦੇ ਹਨ। ਉਹਨਾਂ ਕਿਹਾ ਕਿ ਭਾਰਤੀ ਕਾਨੂੰਨ ਮੁਤਾਬਕ 18 ਸਾਲ ਦੀ ਉਮਰ ਦਾ ਬਾਲਗ ਹੋਣ ਤੱਕ ਕੋਈ ਵੀ ਵਿਦਿਆਰਥੀ ਅਜਿਹੇ ਵਾਹਨ ਨਹੀਂ ਚਲਾ ਸਕਦਾ। ਉਹਨਾਂ ਕਿਹਾ ਕਿ ਸਮਾਜ ਵਿਚ ਬਾਕੀ ਨਾਗਰਿਕਾਂ ਦੀ ਸੁਰੱਖਿਆ ਵਾਸਤੇ ਜ਼ਰੂਰੀ ਹੈ ਕਿ ਅਸੀਂ ਵੀ ਕਾਨੂੰਨ ਦੀ ਪਾਲਣਾ ਕਰੀਏ।
ਸਰਦਾਰ ਕਰਮਸਰ ਨੇ ਕਿਹਾ ਕਿ ਇਕ ਛੋਟੀ ਜਿਹੀ ਗਲਤੀ ਪਰਿਵਾਰ ਨੂੰ ਵੱਡੀ ਮੁਸੀਬਤ ਵਿੱਚ ਪਾ ਸਕਦੀ ਹੈ, ਕਿਉਂਕਿ ਕਾਨੂੰਨ ਇਸ ਮਾਮਲੇ ਵਿੱਚ ਬਹੁਤ ਸਖ਼ਤ ਹੈ। ਉਹਨਾਂ ਕਿਹਾ ਕਿ ਸਾਡੀ ਸਾਰੇ ਮਾਤਾ-ਪਿਤਾ ਨੂੰ ਸਨਿਮਰ ਬੇਨਤੀ ਹੈ ਕਿ ਬੱਚਿਆਂ ਨੂੰ ਵਾਹਨ ਦੇਣ ਤੋਂ ਗੁਰੇਜ਼ ਕਰੋ। ਦਿੱਲੀ ਵਿੱਚ ਜਿੱਥੇ ਵੀ ਕੋਈ ਦੁੱਖ-ਸੁੱਖ ਜਾਂ ਅਣਹੋਣੀ ਘਟਨਾ ਹੁੰਦੀ ਹੈ, ਅਸੀਂ ਹਮੇਸ਼ਾ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ ਤੇ ਹਮੇਸ਼ਾ ਖੜ੍ਹੇ ਰਹਾਂਗੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ