ਸਰਕਾਰੀ ਆਈ.ਟੀ.ਆਈ. ਹੁਸੈਨਪੁਰਾ ਵਿਖੇ ਦਾਖਲੇ ਜਾਰੀ – 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ
ਸਰਕਾਰੀ ਆਈ.ਟੀ.ਆਈ. ਹੁਸੈਨਪੁਰਾ ਵਿਖੇ ਦਾਖਲੇ ਜਾਰੀ – 10ਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ
ਲੁਧਿਆਣਾ 25 ਜੁਲਾਈ (ਮਨਜੀਤ ਸਿੰਘ ਰੋਮਾਣਾ) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਹੁਸੈਨਪੁਰਾ ਵਿਖੇ ਸੈਸ਼ਨ 2026-27 ਲਈ ਦਾਖਲਾ ਪ੍ਰਕਿਰਿਆ ਜਾਰੀ ਹੈ। ਸੰਸਥਾ ਵਿੱਚ ਫਿੱਟਰ, ਇਲੈਕਟ੍ਰੀਸ਼ਨ, ਰੈਫ੍ਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ (RAC) ਅਤੇ ਇੰਡਸਟਰੀਅਲ ਰੋਬੋਟਿਕ ਐਂਡ ਡਿਜ਼ਿਟਲ ਮੈਨੂਫੈਕਚਰਿੰਗ ਟੈਕਨੀਸ਼ੀਅਨ ਟ੍ਰੇਡਾਂ ਵਿੱਚ ਦਾਖਲੇ ਕੀਤੇ ਜਾ ਰਹੇ ਹਨ।
ਸੰਸਥਾ ਦੇ ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟ੍ਰੇਡਾਂ ਵਿੱਚ ਦਾਖਲੇ ਲਈ ਘੱਟੋ-ਘੱਟ ਯੋਗਤਾ 10ਵੀਂ ਪਾਸ ਹੈ। ਆਈ.ਟੀ.ਆਈ. ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਆਧੁਨਿਕ ਤਕਨੀਕੀ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਨਾਲ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੁੰਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਵਿੱਚ ਸੀਟਾਂ ਸੀਮਤ ਹਨ, ਇਸ ਲਈ ਯੋਗ ਅਤੇ ਚਾਹਵਾਨ ਉਮੀਦਵਾਰ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਲਦੀ ਤੋਂ ਜਲਦੀ ਦਾਖਲਾ ਲੈ ਕੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ।
ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਰਕਾਰੀ ਆਈ.ਟੀ.ਆਈ. ਹੁਸੈਨਪੁਰਾ, ਜਲੰਧਰ ਬਾਈਪਾਸ ਤੋਂ ਅੱਗੇ, ਮਲਹੋਤਰਾ ਪੈਲਸ ਦੇ ਪਿਛਲੇ ਪਾਸੇ, ਪਿੰਡ ਹੁਸੈਨਪੁਰਾ (ਲ਼ਾਦੀਆਂ ਰੋਡ) ਵਿਖੇ ਸਥਿਤ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰੀ ਸਮੇਂ ਦੌਰਾਨ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ।
टिप्पणियाँ
एक टिप्पणी भेजें