11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ. -2026 ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵੋਟਰ: ਡਿਪਟੀ ਕਮਿਸ਼ਨਰ

11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ. -2026 ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵੋਟਰ: ਡਿਪਟੀ ਕਮਿਸ਼ਨਰ
ਬੀ.ਐਲ.ਓ. 11 ਅਤੇ 12 ਜੁਲਾਈ ਨੂੰ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਪੋਲਿੰਗ ਬੂਥਾਂ 'ਤੇ ਰਹਿਣਗੇ ਮੌਜੂਦ: ਹਿਮਾਂਸ਼ੂ ਜੈਨ

ਲੁਧਿਆਣਾ, 10 ਜੁਲਾਈ (ਮਨਜੀਤ ਸਿੰਘ ਰੋਮਾਣਾ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਘਰ-ਘਰ ਸਰਵੇਖਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਲੁਧਿਆਣਾ ਜ਼ਿਲ੍ਹੇ ਭਰ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਗਣਨਾ ਫਾਰਮ ਭਰਨ, ਵੇਰਵਿਆਂ ਦੀ ਤਸਦੀਕ ਕਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਗਣਨਾ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ