ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਐਸ.ਆਈ.ਆਰ.-2026: ਬੀ.ਐਲ.ਓਜ਼ ਦਾ ਘਰ-ਘਰ ਸਰਵੇ 3 ਅਗਸਤ ਤੱਕ ਵਧਾਇਆ

ਸਾਰੇ ਯੋਗ ਨਾਗਰਿਕ ਬੀ.ਐਲ.ਓਜ਼ ਨੂੰ ਦੇਣ ਸਹਿਯੋਗ, ਵੋਟ ਦੇ ਅਧਿਕਾਰ ਨੂੰ ਬਣਾਓ ਯਕੀਨੀ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ 'ਤੇ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) - 2026 ਲਈ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਕਾਰਵਾਈ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 03 ਅਗਸਤ, 2026 ਤੱਕ ਕੀਤੀ ਜਾਵੇਗੀ। 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਮਿਤੀ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ/ਇਤਰਾਜ਼ ਹੋਵੇ ਤਾਂ ਨਿਰਧਾਰਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ. ਰਾਹੀਂ ਜ਼ਰੂਰ ਦਰਜ ਕਰਵਾਇਆ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ, ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੀ ਸੋਧੇ ਹੋਏ ਸ਼ਡਿਊਲ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) - 2026 ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕੀਤੀ ਜਾ ਸਕੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ