ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸਮਰਾਲਾ ਵਿੱਚ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸਮਰਾਲਾ ਵਿੱਚ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸਮਰਾਲਾ ਵਾਸੀਆਂ ਨੂੰ ਦਿੱਤੀ ਨਵੇਂ ਆਮ ਆਦਮੀ ਕਲੀਨਿਕ ਦੀ ਸੌਗਾਤ

ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾ ਰਹੀ ਪੰਜਾਬ ਸਰਕਾਰ: ਵਿਧਾਇਕ ਜਗਤਾਰ ਸਿੰਘ ਦਿਆਲਪੁਰਾ

ਸਮਰਾਲਾ ਵਿੱਚ ਆਮ ਆਦਮੀ ਕਲੀਨਿਕ ਸ਼ੁਰੂ, 46 ਟੈਸਟ ਤੇ 102 ਦਵਾਈਆਂ ਮੁਫ਼ਤ ਮਿਲਣਗੀਆਂ

ਸਮਰਾਲਾ, ਲੁਧਿਆਣਾ, 25 ਜੁਲਾਈ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਅੱਜ ਕਾਲੂ ਰਾਮ ਧਰਮਸ਼ਾਲਾ, ਸਮਰਾਲਾ ਵਿਖੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਲਾਲਾ ਮੰਗਤ ਰਾਏ, ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਸਮਰਾਲਾ ਡਾ. ਗੁਰਤੇਜਿੰਦਰ ਕੌਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਮੁਫ਼ਤ, ਸੁਵਿਧਾਜਨਕ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਵਿੱਚ ਆਮ ਬਿਮਾਰੀਆਂ ਦਾ ਇਲਾਜ, ਲੋੜੀਂਦੀਆਂ ਦਵਾਈਆਂ, ਮੁੱਢਲੀਆਂ ਜਾਂਚਾਂ ਅਤੇ ਸਿਹਤ ਸੰਬੰਧੀ ਸਲਾਹ-ਮਸ਼ਵਰਾ ਮੁਫ਼ਤ ਉਪਲਬਧ ਕਰਵਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮਿਲਣਗੀਆਂ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਭਲਾਈ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਆਮ ਆਦਮੀ ਕਲੀਨਿਕ ਇਸ ਵਚਨਬੱਧਤਾ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਤਾਂ ਜੋ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਗੁਣਵੱਤਾ ਭਰਿਆ ਇਲਾਜ ਮਿਲ ਸਕੇ।

ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਸਮਰਾਲਾ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਗਰਭਵਤੀ ਔਰਤਾਂ ਦੀ ਦੇਖਭਾਲ, ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਅਤੇ ਇਲਾਜ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਅਤੇ ਦੇਖਭਾਲ, ਅਤੇ ਕੁੱਤੇ ਦੇ ਵੱਢਣ 'ਤੇ ਐਂਟੀ-ਰੇਬੀਜ਼ ਟੀਕਾਕਰਨ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 46 ਤਰ੍ਹਾਂ ਦੇ ਟੈਸਟ ਅਤੇ 102 ਕਿਸਮਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਖਾਸ ਕਰਕੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਵਿੱਚ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

ਇਸ ਮੌਕੇ ਹਾਜ਼ਰ ਸ਼ਹਿਰ ਵਾਸੀਆਂ ਨੇ ਕਲੀਨਿਕ ਦੇ ਉਦਘਾਟਨ ਨੂੰ ਇਲਾਕੇ ਲਈ ਇੱਕ ਵੱਡੀ ਸੌਗਾਤ ਕਰਾਰ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਸਮਾਂ ਅਤੇ ਖਰਚਾ ਦੋਵੇਂ ਬਚਣਗੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ