ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਕਲਾਂ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦੇ ਅਪਗ੍ਰੇਡੇਸ਼ਨ ਕੰਮ ਦੀ ਸ਼ੁਰੂਆਤ ਕਰਵਾਈ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਕਲਾਂ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦੇ ਅਪਗ੍ਰੇਡੇਸ਼ਨ ਕੰਮ ਦੀ ਸ਼ੁਰੂਆਤ ਕਰਵਾਈ
ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਕਲਾਂ ਵਿੱਚ 22.47 ਲੱਖ ਰੁਪਏ ਦੇ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ, ਪਾਣੀ ਸਪਲਾਈ ਹੋਵੇਗੀ ਬਿਹਤਰ
ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਪੰਜਾਬ ਸਰਕਾਰ ਦਾ ਟੀਚਾ: ਹਰਦੀਪ ਸਿੰਘ ਮੁੰਡੀਆਂ
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ: ਹਰ ਪਿੰਡ ਅਤੇ ਹਰ ਵਾਰਡ ਦਾ ਸਰਵਪੱਖੀ ਵਿਕਾਸ ਸਾਡੀ ਮੁੱਖ ਤਰਜੀਹ
ਲੁਧਿਆਣਾ, 23 ਜਨਵਰੀ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਪ੍ਰਦਾਨ ਕਰਨ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਕਲਾਂ ਵਿਖੇ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦੇ ਅਪਗ੍ਰੇਡੇਸ਼ਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਦੇ ਨਾਲ ਹੀ ਉਨ੍ਹਾਂ ਨੇ 22.47 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ 40 ਐਚ.ਪੀ. ਸਮਰੱਥਾ ਵਾਲੇ ਨਵੇਂ ਟਿਊਬਵੈੱਲ ਦਾ ਵੀ ਉਦਘਾਟਨ ਕੀਤਾ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਪਾਣੀ ਦੀ ਸਪਲਾਈ ਹੋਰ ਸੁਚਾਰੂ ਅਤੇ ਬਿਹਤਰ ਢੰਗ ਨਾਲ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਅਜਿਹੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਨ੍ਹਾਂ ਰਾਹੀਂ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਆਧੁਨਿਕ ਖੇਡ ਮੈਦਾਨ ਤਿਆਰ ਹੋਣ ਨਾਲ ਖਿਡਾਰੀਆਂ ਨੂੰ ਉੱਚ ਪੱਧਰੀ ਅਭਿਆਸ ਦੀਆਂ ਸਹੂਲਤਾਂ ਮਿਲਣਗੀਆਂ ਅਤੇ ਨੌਜਵਾਨ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਹੋਣਗੇ।
ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਹਰ ਪਿੰਡ ਅਤੇ ਹਰ ਵਾਰਡ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਿਕਾਸ ਦੇ ਇਨ੍ਹਾਂ ਕੰਮਾਂ ਨਾਲ ਹਲਕਾ ਸਾਹਨੇਵਾਲ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਵੇਗਾ।
ਕੈਬਨਿਟ ਮੰਤਰੀ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਉਨ੍ਹਾਂ ਦੀ ਵਚਨਬੱਧਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਕੌਂਸਲਰ ਗੁਰਮੀਤ ਸਿੰਘ ਮੁੰਡੀਆਂ, ਕੌਂਸਲਰ ਜਸਪਾਲ ਸਿੰਘ ਗਰੇਵਾਲ ਅਤੇ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
टिप्पणियाँ
एक टिप्पणी भेजें