ਵਿਧਾਇਕ ਗਰੇਵਾਲ ਵੱਲੋਂ 5 ਕਰੋੜ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ

ਵਿਧਾਇਕ ਗਰੇਵਾਲ ਵੱਲੋਂ 5 ਕਰੋੜ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ

ਅਧਿਕਾਰੀਆਂ ਨੂੰ ਪ੍ਰੋਜੈਕਟ ਤੈਅ ਸਮੇਂ ’ਚ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਫੁੱਟਬਾਲ, ਵਾਲੀਬਾਲ, ਬਾਸਕਟਬਾਲ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਖੇਡਾਂ ਲਈ ਬੱਚਿਆਂ ਨੂੰ ਮਿਲੇਗਾ ਵੱਡਾ ਤੋਹਫਾ

ਸਕੂਲੀ ਬੱਚਿਆਂ ਤੋਂ ਇਲਾਵਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਸਰਕਾਰ - ਵਿਧਾਇਕ ਗਰੇਵਾਲ
 
ਲੁਧਿਆਣਾ, 26 ਜੁਲਾਈ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਕਰੀਬ 5 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। 
 
ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਦਿੱਤੀਆਂ ਗਰੰਟੀਆਂ ਨੂੰ 100 ਫੀਸਦੀ ਪੂਰਾ ਕਰਕੇ ਸੂਬੇ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਹੈ। ਇਸੇ ਲੜੀ ਤਹਿਤ ਹਲਕਾ ਪੂਰਬੀ ਅੰਦਰ ਵਿਕਾਸ ਕਾਰਜ ਕਰੀਬ 90 ਫੀਸਦੀ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ। 

ਵਿਧਾਇਕ ਗਰੇਵਾਲ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਖਿਡਾਰੀਆਂ ਨੂੰ ਇਸਦਾ ਲਾਭ ਮਿਲ ਸਕੇ। 

ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਪੂਰਬੀ ਦੇ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਨਵੇਂ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ’ਤੇ ਕਰੀਬ ਪੰਜ ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਟੇਡੀਅਮ ਦੇ ਮੁਕੰਮਲ ਹੋਣ ਨਾਲ ਬੱਚਿਆਂ, ਵਿਦਿਆਰਥੀਆਂ ਤੋਂ ਇਲਾਵਾ ਹੋਰ ਨੌਜਵਾਨਾਂ ਨੂੰ ਵੀ ਖੇਡਾਂ ਵਿੱਚ ਆਪਣਾ ਹੁਨਰ ਦਿਖਾਉਣ ਲਈ ਮੌਕੇ ਮਿਲਣਗੇ। ਉਹਨਾਂ ਕਿਹਾ ਕਿ ਨਵੇਂ ਸਟੇਡੀਅਮ ਦੇ ਬਣਨ ਨਾਲ ਫੁਟਬਾਲ, ਵਾਲੀਬਾਲ, ਬਾਸਕਟਬਾਲ, ਇਨਡੋਰ ਜਿਮ, ਕ੍ਰਿਕਟ ਗਰਾਊਂਡ ਤੋਂ ਇਲਾਵਾ ਲਾਇਬਰੇਰੀ ਵੀ ਬਣਾਈ ਜਾਵੇਗੀ, ਜਿਸ ਦੇ ਬਣਨ ਨਾਲ ਖੇਡਾਂ ਵਿੱਚ ਰੂਚੀ ਰੱਖਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਨੌਜਵਾਨਾਂ ਨੂੰ ਹੌਸਲਾ ਅਫਜਾਈ ਮਿਲੇਗੀ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਤੇ ਨਵੇਂ ਹੋਰ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਮੌਕੇ ਅੰਕੁਰ ਗੁਲਾਟੀ, ਕੌਂਸਲਰ ਅਸ਼ਵਨੀ ਸ਼ਰਮਾ, ਕੌਂਸਲਰ ਜਸਪਾਲ ਗਰੇਵਾਲ, ਕੌਂਸਲਰ ਸੁਖਮੇਲ ਗਰੇਵਾਲ, ਰਾਜ ਗਰੇਵਾਲ ਕੁਲਵਿੰਦਰ ਗਰੇਵਾਲ, ਰਾਜੂ ਗਰੇਵਾਲ, ਮਨਵੀਰ ਸੰਧੂ, ਪਰਵਿੰਦਰ ਗਿੰਦਰਾ, ਲਖਵਿੰਦਰ ਲੱਖਾ, ਨਸੀਬ ਸਿੰਘ, ਅਮਨਿੰਦਰ ਗਰੇਵਾਲ, ਕਾਕਾ, ਚਿਰਾਗ ਗੁਲਾਟੀ, ਕਰਨਪ੍ਰੀਤ ਸਿੰਘ, ਭਿੰਦਾ, ਰਿੰਕੂ, ਮਨੋਹਰ ਸੂਦ, ਮੋਹਨ ਲਾਲ, ਨੰਦ ਕਿਸ਼ੋਰ, ਅਮਨਦੀਪ, ਆਸ਼ਾ, ਮਨਵੀਰ ਗਾਂਧੀ, ਮਹਾਂਵੀਰ ਸਿੰਘ, ਮਹਾਂਦੀਪ, ਆਸ਼ਾ, ਮਨਵੀਰ ਸਿੰਘ, ਸੁਰੇਸ਼ ਜੀ, ਨੀਰਜ, ਜਗਬੀਰ, ਕਰਨਪ੍ਰੀਤ ਸਿੰਘ, ਗੋਵਿੰਦ, ਵਰੁਣ ਸ਼ਰਮਾ, ਮਨਮੋਹਨ ਸਿੰਘ, ਤਰਲੋਚਨ ਸਿੰਘ, ਸੁਖਵਿੰਦਰ ਸੁੱਖਾ, ਬਾਜ਼ ਸਿੱਧੂ, ਅਮਿਤ ਸਿੰਗਲਾ, ਬਲਦੇਵ ਸਿੰਘ, ਸੁਭਾਸ਼ ਬਿਸ਼ਨੋਈ, ਪਵਨ ਸ਼ਰਮਾ, ਐਮ.ਡੀ. ਯੂਸਫ, ਨੰਨੂ, ਹਰਜਿੰਦਰ ਸਿੰਘ, ਸਿੰਰਨ ਕੋਹਲੀ, ਲਵੀ, ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ