ਮਾਛੀਵਾੜਾ ਸਾਹਿਬ ਅਤੇ ਰਾਏਕੋਟ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਲ.ਈ.ਡੀ ਵੈਨਾਂ ਰਾਹੀਂ ਦਿਖਾਈ ਗਈ ਦਸਤਾਵੇਜ਼ੀ ਫਿਲਮ

ਮਾਛੀਵਾੜਾ ਸਾਹਿਬ ਅਤੇ ਰਾਏਕੋਟ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਲ.ਈ.ਡੀ ਵੈਨਾਂ ਰਾਹੀਂ ਦਿਖਾਈ ਗਈ ਦਸਤਾਵੇਜ਼ੀ ਫਿਲਮ
ਸ੍ਰੀ ਗੁਰੂ ਰਵਿਦਾਸ ਜੀ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਰਹੀ ਨੌਜਵਾਨ ਪੀੜ੍ਹੀ, ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਾ ਸਫਲ ਪ੍ਰਦਰਸ਼ਨ

ਲੁਧਿਆਣਾ, 9 ਜੁਲਾਈ (ਮਨਜੀਤ ਸਿੰਘ ਰੋਮਾਣਾ) ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਮਾਛੀਵਾੜਾ ਸਾਹਿਬ ਅਤੇ ਬਲਾਕ ਰਾਏਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਮੋਬਾਈਲ ਐਲ.ਈ.ਡੀ. ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਤਹਿਤ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਪਾਲ ਮਾਜਰਾ ਅਤੇ ਜਲਾਹ ਮਾਜਰਾ, ਜਦਕਿ ਬਲਾਕ ਰਾਏਕੋਟ ਦੇ ਪਿੰਡ ਉਮਰਪੁਰਾ ਅਤੇ ਬਿੰਜਲ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫਿਲਮ ਦੇਖੀ। ਇਸ ਉਪਰਾਲੇ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ, ਸਮਾਜਿਕ ਨਿਆਂ ਅਤੇ ਆਪਸੀ ਸਦਭਾਵਨਾ ਦੇ ਸੰਦੇਸ਼ ਨੂੰ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਉਣਾ ਸੀ, ਤਾਂ ਜੋ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਮਹਾਨ ਜੀਵਨ ਅਤੇ ਵਿਚਾਰਧਾਰਾ ਤੋਂ ਪ੍ਰੇਰਨਾ ਪ੍ਰਾਪਤ ਕਰ ਸਕੇ।

ਇਸ ਮੌਕੇ ਪਿੰਡ ਪਾਲ ਮਾਜਰਾ ਦੀ ਸਰਪੰਚ ਮਨਜੀਤ ਕੌਰ, ਜਲਾਹ ਮਾਜਰਾ ਦੀ ਸਰਪੰਚ ਪਰਮਜੀਤ ਕੌਰ, ਉਮਰਪੁਰਾ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਬਿੰਜਲ ਦੀ ਸਰਪੰਚ ਰਜਿੰਦਰ ਕੌਰ ਨੇ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਮੌਜੂਦ ਪਿੰਡ ਵਾਸੀਆਂ ਨਾਲ ਦਸਤਾਵੇਜ਼ੀ ਫਿਲਮ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਵੇਖਿਆ। ਇਸ ਦੌਰਾਨ ਹਾਜ਼ਰੀਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਘਰਸ਼, ਆਧਿਆਤਮਿਕ ਵਿਚਾਰਾਂ ਅਤੇ ਸਮਾਜਿਕ ਸੁਧਾਰ ਲਈ ਉਨ੍ਹਾਂ ਦੇ ਅਦੁੱਤੀ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਸਮਾਜ ਵਿੱਚ ਆਪਸੀ ਸਾਂਝ, ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਫਿਲਮ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ, ਗੁਰੂਆਂ ਅਤੇ ਸਮਾਜ ਸੁਧਾਰਕਾਂ ਦੇ ਜੀਵਨ, ਉਨ੍ਹਾਂ ਦੇ ਉੱਚੇ ਆਦਰਸ਼ਾਂ ਅਤੇ ਮਨੁੱਖਤਾ ਦੀ ਸੇਵਾ ਲਈ ਦਿੱਤੇ ਸੰਦੇਸ਼ ਨਾਲ ਜੋੜਨ ਵਿੱਚ ਮਹੱਤਵਪੂਰਨ ਮਦਦ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ ਤਾਂ ਜੋ ਸਮਾਜ ਵਿੱਚ ਸਾਂਝ, ਸਦਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ