ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਹੋਏ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਹੋਏ
ਪੰਜਾਬ ਸਰਕਾਰ ਦੀ ਜਾਗਰੂਕਤਾ ਮੁਹਿੰਮ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ

ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਦੇ ਉੱਚੇ ਆਦਰਸ਼ਾਂ ਨਾਲ ਜੋੜ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ 

ਜਗਰਾਉਂ, ਲੁਧਿਆਣਾ, 25 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਜਗਰਾਉਂ ਦੇ ਪਿੰਡ ਮਧੇਪੁਰਾ ਅਤੇ ਬਲਾਕ ਲੁਧਿਆਣਾ-2 ਦੇ ਪਿੰਡ ਬਾਜਰਾ ਕਲੋਨੀ ਵਿਖੇ ਬੀਤੇ ਦਿਨੀ ਪ੍ਰਚਾਰ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ—ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਹਨਾਂ ਦੇ ਅਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਉਹਨਾਂ ਦੇ ਉੱਚੇ ਆਦਰਸ਼ਾਂ ਤੋਂ ਪ੍ਰੇਰਣਾ ਲੈਣ ਲਈ ਇਹ ਦਸਤਾਵੇਜ਼ੀ ਫਿਲਮ ਇੱਕ ਪ੍ਰਭਾਵਸ਼ਾਲੀ ਉਪਰਾਲਾ ਸਾਬਤ ਹੋ ਰਹੀ ਹੈ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ—ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ