ਹੰਬੜਾ ਰੋਡ ਦੀ ਖਸਤਾ ਹਾਲਤ ਨੂੰ ਲੈ ਕੇ ਭਾਜਪਾ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ, ਆਪ ਸਰਕਾਰ ਖ਼ਿਲਾਫ਼ ਲਗੇ ਮੁਰਦਾਬਾਦ ਦੇ ਨਾਅਰੇ

ਹੰਬੜਾ ਰੋਡ ਦੀ ਖਸਤਾ ਹਾਲਤ ਨੂੰ ਲੈ ਕੇ ਭਾਜਪਾ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ, ਆਪ ਸਰਕਾਰ ਖ਼ਿਲਾਫ਼ ਲਗੇ ਮੁਰਦਾਬਾਦ ਦੇ ਨਾਅਰੇ
ਸੜਕ 'ਤੇ ਵੱਡੇ-ਵੱਡੇ ਖੱਡੇ, ਪਾਣੀ ਭਰਾਅ ਅਤੇ ਖਰਾਬ ਸੀਵਰੇਜ ਪ੍ਰਬੰਧ ਕਾਰਨ ਲੋਕਾਂ ਦਾ ਪੈਦਲ ਅਤੇ ਵਾਹਨਾਂ ਰਾਹੀਂ ਲੰਘਣਾ ਹੋਇਆ ਮੁਸ਼ਕਲ – ਮਨੀਸ਼ ਚੋਪੜਾ/ਮੱਲੀ
ਲੁਧਿਆਣਾ, 4 ਜੁਲਾਈ (ਮਨਜੀਤ ਸਿੰਘ ਰੋਮਾਣਾ) ਹੰਬੜਾ ਰੋਡ ਦੀ ਖਸਤਾ ਹਾਲਤ, ਪਾਣੀ ਭਰਾਅ ਅਤੇ ਇਲਾਕੇ ਦੀਆਂ ਹੋਰ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਚੋਪੜਾ 'ਲੱਕੀ' ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮਹਾਮੰਤਰੀ ਸਰਦਾਰ ਨਰਿੰਦਰ ਸਿੰਘ ਮੱਲੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਹਿੱਸਾ ਲਿਆ ਅਤੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਇਲਾਕੇ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।

ਇਸ ਮੌਕੇ ਮਨੀਸ਼ ਚੋਪੜਾ 'ਲੱਕੀ' ਅਤੇ ਸਰਦਾਰ ਨਰਿੰਦਰ ਸਿੰਘ ਮੱਲੀ ਨੇ ਕਿਹਾ ਕਿ ਹਮਬੜਾ ਰੋਡ ਦੀ ਹਾਲਤ ਲੰਬੇ ਸਮੇਂ ਤੋਂ ਬਹੁਤ ਖਰਾਬ ਹੈ। ਸੜਕ 'ਤੇ ਪਏ ਵੱਡੇ-ਵੱਡੇ ਖੱਡੇ, ਪਾਣੀ ਭਰਾਅ ਅਤੇ ਖਰਾਬ ਸੀਵਰੇਜ ਪ੍ਰਬੰਧ ਕਾਰਨ ਲੋਕਾਂ ਲਈ ਪੈਦਲ ਚੱਲਣਾ ਅਤੇ ਵਾਹਨ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ। ਬਰਸਾਤ ਦੇ ਮੌਸਮ ਦੌਰਾਨ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਲਗਾਤਾਰ ਬਣਿਆ ਰਹਿੰਦਾ ਹੈ।

ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਬੇਪਰਵਾਹ ਬਣੀ ਹੋਈ ਹੈ।

ਉਨ੍ਹਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਮਬੜਾ ਰੋਡ ਸਮੇਤ ਇਲਾਕੇ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਜਨਤਾ ਪਾਰਟੀ ਸਥਾਨਕ ਨਿਵਾਸੀਆਂ ਨਾਲ ਮਿਲ ਕੇ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

ਪ੍ਰਦਰਸ਼ਨ ਦੌਰਾਨ ਲੋਕਾਂ ਨੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਜ਼ੋਰਦਾਰ "ਮੁਰਦਾਬਾਦ" ਦੇ ਨਾਅਰੇ ਲਗਾਏ ਅਤੇ ਸੜਕ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਤੁਰੰਤ ਸੁਧਾਰ ਦੀ ਮੰਗ ਕੀਤੀ।

ਇਸ ਮੌਕੇ ਮਿੱਠੂ ਚੱਢਾ, ਜਤਿਨ ਸ਼ਰਮਾ, ਕਮਲ ਸ਼ਰਮਾ, ਸ੍ਰੀਮਤੀ ਮੋਨਾ, ਪਰਸ਼ੋਤਮ ਕੁਮਾਰ, ਰਾਜਨ ਸ਼ਰਮਾ, ਸੁਜਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਸਥਾਨਕ ਨਿਵਾਸੀ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ