ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਦਯੋਗਪਤੀਆਂ, ਭੱਠਾ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਦਯੋਗਪਤੀਆਂ, ਭੱਠਾ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਉਦਯੋਗਾਂ ਅਤੇ ਇੱਟਾਂ ਦੇ ਭੱਠਿਆਂ ਵਿੱਚ ਪਰਾਲੀ ਅਧਾਰਤ ਬਾਲਣ ਦੀ ਵਰਤੋਂ ਵਧਾਉਣ ਲਈ ਪ੍ਰਸ਼ਾਸਨ ਸਰਗਰਮ

ਡੀ.ਸੀ ਹਿਮਾਂਸ਼ੂ ਜੈਨ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਦਿੱਤੇ ਨਿਰਦੇਸ਼

ਲੁਧਿਆਣਾ, 29 ਜੁਲਾਈ (ਮਨਜੀਤ ਸਿੰਘ ਰੋਮਾਣਾ) ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਉਦਯੋਗਪਤੀਆਂ, ਇੱਟਾਂ ਦੇ ਭੱਠਿਆਂ ਦੇ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਦਯੋਗਾਂ ਅਤੇ ਇੱਟਾਂ ਦੇ ਭੱਠਿਆਂ ਵਿੱਚ ਪੈਲੇਟ ਅਤੇ ਬ੍ਰਿਕੇਟ ਦੇ ਰੂਪ ਵਿੱਚ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਅਪਣਾਉਣ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਉਦਯੋਗਿਕ ਇਕਾਈਆਂ ਅਤੇ ਇੱਟਾਂ ਦੇ ਭੱਠਿਆਂ ਨੂੰ ਪਰਾਲੀ ਅਧਾਰਤ ਬਾਲਣ ਦੀ ਵਰਤੋਂ ਵਧਾਉਣ ਲਈ ਪ੍ਰੇਰਿਤ ਕਰਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਨਾਲ ਜੁੜੇ ਹਰ ਤਰ੍ਹਾਂ ਦੇ ਮੁੱਦਿਆਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰਾਲੀ ਦੇ ਭੰਡਾਰਨ, ਆਵਾਜਾਈ, ਮਸ਼ੀਨਰੀ ਦੀ ਅਨੁਕੂਲਤਾ ਅਤੇ ਨਿਰਵਿਘਨ ਸਪਲਾਈ ਲਈ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਉਦਯੋਗਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਨੂੰ ਪਰਾਲੀ ਦੇ ਭੰਡਾਰਨ ਲਈ ਢੁਕਵੀਆਂ ਥਾਵਾਂ ਦੀ ਪਛਾਣ ਕਰਕੇ ਲੋੜੀਂਦਾ ਬੁਨਿਆਦੀ ਢਾਂਚਾ ਸਮਾਂਬੱਧ ਢੰਗ ਨਾਲ ਵਿਕਸਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਇਲਾਵਾ, ਸਪਲਾਈ ਲੜੀ ਨੂੰ ਹੋਰ ਮਜ਼ਬੂਤ ਬਣਾਉਣ, ਬੇਲਰਾਂ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਉਦਯੋਗਾਂ ਨੂੰ ਪਰਾਲੀ ਅਧਾਰਤ ਬਾਲਣ ਵੱਲ ਸੁਚਾਰੂ ਤਬਦੀਲੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।

ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਸਾਰੇ ਹਿੱਸੇਦਾਰਾਂ ਦੇ ਸਾਂਝੇ ਅਤੇ ਤਾਲਮੇਲ ਵਾਲੇ ਯਤਨਾਂ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਕੀਮਤੀ ਸਰੋਤ ਵਜੋਂ ਵਰਤਣ ਨਾਲ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਹੋਵੇਗੀ, ਸਗੋਂ ਟਿਕਾਊ ਉਦਯੋਗਿਕ ਵਿਕਾਸ ਨੂੰ ਵੀ ਪ੍ਰੋਤਸਾਹਨ ਮਿਲੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਵਚਨਬੱਧਤਾ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ