ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਮੇਰਾ ਯੁਵਾ ਭਾਰਤ' ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਮੇਰਾ ਯੁਵਾ ਭਾਰਤ' ਅਧੀਨ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ
ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਹੁਨਰ ਵਿਕਾਸ ਨਾਲ ਜੋੜੇਗਾ ਮਾਈ ਭਾਰਤ ਪੋਰਟਲ: ਹਿਮਾਂਸ਼ੂ ਜੈਨ


ਮਾਈ ਭਾਰਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼

ਲੁਧਿਆਣਾ, 16 ਜੁਲਾਈ (ਮਨਜੀਤ ਸਿੰਘ ਰੋਮਾਣਾ) ਮੇਰਾ ਯੁਵਾ ਭਾਰਤ (ਮਾਈ ਭਾਰਤ), ਲੁਧਿਆਣਾ ਵੱਲੋਂ ਸਾਲ 2026–27 ਲਈ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਅਤੇ ਮਾਈ ਭਾਰਤ ਪੋਰਟਲ 'ਤੇ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨਾ ਸੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇੰਟੈਸਿਵ ਯੂਥ ਰਜਿਸਟਰੇਸ਼ਨ ਡਰਾਈਵ ਦਾ ਪੋਸਟਰ ਵੀ ਲਾਂਚ ਕੀਤਾ ਅਤੇ ਮਾਈ ਭਾਰਤ ਵਲੰਟੀਅਰਜ਼ ਨੂੰ ਵਧੀਆ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਪੱਤਰ ਵੀ ਦਿੱਤੇ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਦਿਅਕ ਸੰਸਥਾਵਾਂ ਅਤੇ ਯੁਵਾ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨ ਮਾਈ ਭਾਰਤ ਪੋਰਟਲ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਮਾਈ ਭਾਰਤ ਨੌਜਵਾਨਾਂ ਨੂੰ ਸਮਾਜ ਸੇਵਾ, ਵਲੰਟੀਅਰਿਜ਼ਮ, ਖੇਡਾਂ, ਹੁਨਰ ਵਿਕਾਸ, ਲੀਡਰਸ਼ਿਪ, ਵਾਤਾਵਰਣ ਸੰਭਾਲ, ਨਸ਼ਾ ਮੁਕਤੀ ਮੁਹਿੰਮਾਂ, ਰਾਸ਼ਟਰ ਨਿਰਮਾਣ, ਰਾਜ ਸਰਕਾਰ ਅਤੇ ਹੋਰ ਸਰਕਾਰੀ ਪਹਿਲਕਦਮੀਆਂ ਨਾਲ ਜੋੜਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਹੈ।

ਉਨ੍ਹਾਂ ਦੱਸਿਆ ਕਿ ਮਾਈ ਭਾਰਤ ਪੋਰਟਲ 'ਤੇ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ, ਵਲੰਟੀਅਰ ਮੌਕਿਆਂ, ਯੁਵਾ ਗਤੀਵਿਧੀਆਂ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਾਪਤ ਹੋ ਸਕਦਾ ਹੈ। ਇਸ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਹੋਣ ਦੇ ਨਾਲ-ਨਾਲ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਵੀ ਸਰਗਰਮ ਯੋਗਦਾਨ ਦੇਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮਾਈ ਭਾਰਤ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾ ਕੇ ਇਸ ਪਹਿਲ ਦਾ ਹਿੱਸਾ ਬਣਨ।

ਇਸ ਮੌਕੇ ਹਾਜ਼ਰ ਮੈਂਬਰਾਂ ਨਾਲ ਜ਼ਿਲ੍ਹਾ ਯੂਵਾ ਅਧਿਕਾਰੀ ਮਾਈ ਭਾਰਤ, ਲੁਧਿਆਣਾ ਸ੍ਰੀ ਹਰੀਸ਼ ਰੁਪਾਲ ਨੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਅਪੀਲ ਕੀਤੀ। ਮੀਟਿੰਗ ਦੌਰਾਨ ਮਾਈ ਭਾਰਤ ਦੇ ਉਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨੌਜਵਾਨਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਲਈ ਵਿਸਤ੍ਰਿਤ ਰਣਨੀਤੀ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਜ਼ਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲ, ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ, ਕਾਲਜਾਂ ਅਤੇ ਸਕੂਲਾਂ ਦੇ ਨਾਮਜ਼ਦ ਨੁਮਾਇੰਦੇ, ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ