ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਤੀਜਾ "ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ" ਸਫ਼ਲਤਾਪੂਰਵਕ ਆਯੋਜਿਤ

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਤੀਜਾ "ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ" ਸਫ਼ਲਤਾਪੂਰਵਕ ਆਯੋਜਿਤ
ਐਸ.ਐਸ.ਪੀ ਨੇ ਦਿੱਤੇ ਨਿਰਦੇਸ, ਹਰ ਸ਼ਿਕਾਇਤ ਦੀ ਹੋਵੇ ਨਿਰਪੱਖ ਅਤੇ ਸਮਾਂ-ਬੱਧ ਜਾਂਚ

ਸਮਾਧਾਨ ਕੈਂਪਾਂ ਨਾਲ ਵਧਿਆ ਲੋਕਾਂ ਦਾ ਪੁਲਿਸ 'ਤੇ ਭਰੋਸਾ: ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ

ਇੱਕੋ ਮੰਚ 'ਤੇ ਹੋਈ ਸੁਣਵਾਈ, ਕਈ ਸ਼ਿਕਾਇਤਾਂ ਦਾ ਹੋਇਆ ਤੁਰੰਤ ਹੱਲ

ਖੰਨਾ ਪੁਲਿਸ ਦੇ ਸਮਾਧਾਨ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ

ਖੰਨਾ, ਲੁਧਿਆਣਾ,18 ਜੁਲਾਈ (ਮਨਜੀਤ ਸਿੰਘ ਰੋਮਾਣਾ) ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੰਨਾ ਪੁਲਿਸ ਵੱਲੋਂ ਏ.ਐਸ. ਕਾਲਜ ਵੂਮੈਨ, ਖੰਨਾ ਵਿਖੇ ਤੀਜਾ "ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ" ਲਗਾਇਆ ਗਿਆ। ਕੈਂਪ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਖੁਦ ਕੀਤੀ। ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਸਮੂਹ ਗਜ਼ਟਿਡ ਅਧਿਕਾਰੀ, ਸੁਪਰਵਾਇਜ਼ਰੀ ਅਧਿਕਾਰੀ, ਐਸ.ਐਚ.ਓ., ਚੌਂਕੀ ਇੰਚਾਰਜ ਅਤੇ ਤਫ਼ਤੀਸ਼ੀ ਅਫ਼ਸਰ ਮੌਜੂਦ ਰਹੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ।

ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਲੈ ਕੇ ਪਹੁੰਚੇ। ਕਈ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ, ਜਦਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੀ ਸਮਾਂਬੱਧ ਜਾਂਚ ਕਰਕੇ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ। ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਹਦਾਇਤ ਕੀਤੀ ਕਿ ਹਰ ਸ਼ਿਕਾਇਤ ਦੀ ਜਾਂਚ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਕਾਨੂੰਨ ਅਨੁਸਾਰ ਕੀਤੀ ਜਾਵੇ ਅਤੇ ਕਿਸੇ ਵੀ ਸ਼ਿਕਾਇਤਕਰਤਾ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਹੋਣਾ ਪਵੇ।

ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪਾਂ ਦਾ ਮੁੱਖ ਮਕਸਦ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਕਰਨਾ ਹੈ, ਤਾਂ ਜੋ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲੇ ਅਤੇ ਉਸ ਦੀ ਸਮੱਸਿਆ ਦਾ ਹੱਲ ਇੱਕੋ ਮੰਚ 'ਤੇ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਦੋਵੇਂ ਧਿਰਾਂ ਦੀ ਗੱਲ ਇੱਕੋ ਥਾਂ 'ਤੇ ਸੁਣੀ ਜਾਂਦੀ ਹੈ ਤਾਂ ਨਾ ਸਿਰਫ਼ ਸਮੇਂ ਦੀ ਬਚਤ ਹੁੰਦੀ ਹੈ, ਸਗੋਂ ਫ਼ੈਸਲੇ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਜਵਾਬਦੇਹੀ ਵੀ ਯਕੀਨੀ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਾਰੇ ਸੁਪਰਵਾਇਜ਼ਰੀ ਅਧਿਕਾਰੀ, ਐਸ.ਐਚ.ਓ., ਚੌਂਕੀ ਇੰਚਾਰਜ ਅਤੇ ਤਫ਼ਤੀਸ਼ੀ ਅਫ਼ਸਰ ਇਕੱਠੇ ਬੈਠ ਕੇ ਸ਼ਿਕਾਇਤਾਂ ਦੀ ਸੁਣਵਾਈ ਕਰਦੇ ਹਨ। ਮੌਕੇ 'ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾਂਦੀ ਹੈ, ਜਿਸ ਨਾਲ ਲੰਬਿਤ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਆਉਂਦੀ ਹੈ ਅਤੇ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ।

ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਨਿਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰ ਪੀੜਤ ਵਿਅਕਤੀ ਨੂੰ ਇਨਸਾਫ਼ ਦਿਵਾਉਣਾ ਅਤੇ ਹਰ ਸ਼ਿਕਾਇਤ ਦਾ ਕਾਨੂੰਨ ਅਨੁਸਾਰ ਸਮੇਂ ਸਿਰ ਨਿਪਟਾਰਾ ਕਰਨਾ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਮਾਧਾਨ ਕੈਂਪਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਉਪਰਾਲਾ ਲੋਕਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਖੰਨਾ ਪੁਲਿਸ ਦੀ ਇਹ ਪਹਿਲ ਪੁਲਿਸ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਜਨ-ਭਰੋਸੇ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਭਵਿੱਖ ਵਿੱਚ ਵੀ ਅਜਿਹੇ "ਜ਼ਿਲ੍ਹਾ ਪੱਧਰੀ ਸਮਾਧਾਨ ਕੈਂਪ" ਨਿਰੰਤਰ ਲਗਾਏ ਜਾਂਦੇ ਰਹਿਣਗੇ, ਤਾਂ ਜੋ ਹਰ ਨਾਗਰਿਕ ਨੂੰ ਆਪਣੇ ਨੇੜੇ ਹੀ ਪ੍ਰਭਾਵਸ਼ਾਲੀ ਅਤੇ ਨਿਰਪੱਖ ਪੁਲਿਸ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਖੰਨਾ ਪੁਲਿਸ ਦਾ ਇਹ ਉਪਰਾਲਾ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਿਹਾ ਹੈ, ਸਗੋਂ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਵਿਸ਼ਵਾਸ ਨੂੰ ਵੀ ਹੋਰ ਮਜ਼ਬੂਤ ਬਣਾ ਰਿਹਾ ਹੈ ਅਤੇ ਹੋਰ ਜ਼ਿਲ੍ਹਿਆਂ ਲਈ ਵੀ ਇੱਕ ਮਿਸਾਲ ਵਜੋਂ ਉਭਰ ਰਿਹਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ