ਪੀ.ਐਮ ਕਿਸਾਨ ਸਨਮਾਨ ਨਿਧੀ ਦਾ ਲਾਭ ਜਾਰੀ ਰੱਖਣ ਲਈ ਫਾਰਮਰ ਰਜਿਸਟਰੀ ਤਹਿਤ ਰਜਿਸਟਰਡ ਹੋਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫ਼ਸਰ

ਪੀ.ਐਮ ਕਿਸਾਨ ਸਨਮਾਨ ਨਿਧੀ ਦਾ ਲਾਭ ਜਾਰੀ ਰੱਖਣ ਲਈ ਫਾਰਮਰ ਰਜਿਸਟਰੀ ਤਹਿਤ ਰਜਿਸਟਰਡ ਹੋਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫ਼ਸਰ
ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਕਿਸਾਨਾਂ ਦੀਆਂ ਕਿਸ਼ਤਾਂ ਰੁਕ ਸਕਦੀਆਂ ਹਨ: ਡਾ. ਗੁਰਦੀਪ ਸਿੰਘ

ਕਿਸਾਨ ਆਧਾਰ ਕਾਰਡ ਨਾਲ ਨੇੜਲੇ ਸੀ.ਐਸ.ਸੀ ਸੈਂਟਰ ‘ਤੇ ਕਰਵਾਉਣ ਰਜਿਸਟ੍ਰੇਸ਼ਨ

ਲੁਧਿਆਣਾ, 9 ਜੁਲਾਈ (ਮਨਜੀਤ ਸਿੰਘ ਰੋਮਾਣਾ) ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰੇਕ ਕਿਸਾਨ ਲਈ ਐਗਰੀਟੇਕ ਦੇ ਆਨਲਾਈਨ ਪੋਰਟਲ ਤੇ ਫਾਰਮਰ ਰਜਿਸਟਰੀ ਤਹਿਤ ਰਜਿਸਟਰ ਹੋ ਕੇ ਆਪਣੀ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਦਾ ਮੁੱਖ ਉਦੇਸ਼ ਕਿਸਾਨਾਂ ਦਾ ਕੇਂਦਰੀ ਡਾਟਾ ਬੇਸ ਬਣਾਉਣਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। 

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਜਿਨ੍ਹਾਂ ਨੇ ਆਪਣੀ ਫਾਰਮਰ ਆਈ.ਡੀ ਬਣਵਾ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਨੂੰ ਇੱਕ ਵਿਲੱਖਣ ਕਿਸਾਨ ਆਈ.ਡੀ ਜਾਰੀ ਕੀਤੀ ਜਾਵੇਗੀ। ਇਸ ਕਿਸਾਨ ਆਈ.ਡੀ ਨੂੰ ਕਿਸਾਨ ਦੇ ਮੌਜੂਦਾ ਪੀ.ਐਮ ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ। ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜ਼ਮੀਨੀ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ।

ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਕਿਸਾਨਾਂ ਦੀਆਂ ਪੀ.ਐਮ ਕਿਸਾਨ ਦੀਆਂ ਸਾਰੀਆਂ ਕਿਸ਼ਤਾਂ ਭਵਿੱਖ ਵਿੱਚ ਰੁੱਕ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੀ ਕਿਸਾਨ ਆਈ.ਡੀ ਦੀ ਰਜਿਸਟ੍ਰੇਸ਼ਨ ਆਪਣਾ ਆਧਾਰ ਕਾਰਡ ਲੈ ਕੇ ਨੇੜੇ ਦੇ ਸੀ.ਐਸ.ਸੀ ਸੈਂਟਰ ਪਹੁੰਚ ਕੇ ਪੂਰੀ ਕਰਵਾਉਣ। ਇਸ ਸਬੰਧੀ ਵਿਭਾਗ ਵੱਲੋਂ ਸੀ.ਐਸ.ਸੀ ਸੈਂਟਰਾਂ ਨਾਲ ਮਿਲ ਕੇ ਪਿੰਡ ਪੱਧਰੀ ਕੈਂਪ ਵੀ ਲਗਾਏ ਜਾ ਰਹੇ ਹਨ। ਜਿੱਥੇ ਕਿਸਾਨ ਇਹ ਰਜਿਸਟ੍ਰੇਸ਼ਨ ਫਰੀ ਕਰਵਾ ਸਕਦੇ ਹਨ। ਕਿਸਾਨ ਬਲਾਕ ਖੇਤੀਬਾੜੀ ਦਫਤਰ ਨਾਲ ਵੀ ਸੰਪਰਕ ਕਰ ਸਕਦੇ ਹਨ। ਜ਼ਿਲ੍ਹੇ ਵਿੱਚ ਸੀ.ਐਸ.ਸੀ ਸੈਂਟਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਸਬੰਧੀ ਨੰਬਰ 0161-2552757 ਤੋਂ ਜਾਣਕਾਰੀ ਲਈ ਜਾ ਸਕਦੀ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ