ਧੀਆਂ ਬੋਝ ਨਹੀ ਵਰਦਾਨ ਭਰੂਣ ਹੱਤਿਆ ਕਾਨੂੰਨਨ ਅਪਰਾਧ-ਡਾ.ਰਮਨਦੀਪ ਕੌਰ
ਧੀਆਂ ਬੋਝ ਨਹੀ ਵਰਦਾਨ ਭਰੂਣ ਹੱਤਿਆ ਕਾਨੂੰਨਨ ਅਪਰਾਧ-ਡਾ.ਰਮਨਦੀਪ ਕੌਰ
ਲੁਧਿਆਣਾ, 15 ਜੁਲਾਈ (ਮਨਜੀਤ ਸਿੰਘ ਰੋਮਾਣਾ) ਆਧੁਨਿਕ ਯੁੱਗ ਵਿੱਚ ਸਮਾਜ ਨੇ ਭਾਵੇਂ ਕਈ ਖੇਤਰਾਂ ਵਿੱਚ ਉੱਨਤੀ ਹਾਸਲ ਕਰ ਲਈ ਹੈ, ਪਰ ਅੱਜ ਵੀ ਕੁਝ ਅਜਿਹੀਆਂ ਸਮਾਜਿਕ ਕੁਰੀਤੀਆਂ ਹਨ ਜੋ ਮਾਨਵਤਾ ਤੇ ਧੱਬਾ ਹਨ। ਇਨ੍ਹਾਂ ਵਿਚੋਂ ਇੱਕ ਹੈ ਮਾਦਾ ਭਰੂਣ ਹੱਤਿਆ ਜੋ ਸਭ ਤੋਂ ਗੰਭੀਰ ਅਤੇ ਚਿੰਤਾਜਨਕ ਸਮੱਸਿਆ ਹੈ। ਇਹ ਨਾ ਸਿਰਫ਼ ਕਾਨੂੰਨਨ ਅਪਰਾਧ ਹੈ, ਸਗੋਂ ਇਕ ਨੈਤਿਕ ਪਾਪ ਅਤੇ ਸਮਾਜਿਕ ਅਨਿਆਂ ਵੀ ਹੈ। ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਮਾਦਾ ਭਰੂਣ ਹੱਤਿਆ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚੱਲ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਕੌਰ ਨੇ ਦੱਸਿਆ ਕਿ ਲੜਕੀਆਂ ਅਤੇ ਲੜਕਿਆਂ ਵਿੱਚ ਸਮਾਨਤਾ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਪੀ ਸੀ ਪੀ ਐਨ ਡੀ ਟੀ ਐਕਟ ਅਧੀਨ ਜ਼ਿਲ੍ਹੇ ਭਰ ਵਿੱਚ ਚੱਲ ਰਹੇ ਅਲਟਰਾਸਾਉਂਡ ਸਕੈਨ ਸੈਂਟਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਧੀਆਂ ਮਾਪਿਆਂ ਤੇ ਭਾਰ (ਬੋਝ) ਨਹੀਂ, ਸਗੋਂ ਇਕ ਵਰਦਾਨ ਹੈ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀ ਜਾਵੇਗਾ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਜਿਲਾ ਪਰਿਵਾਰ ਭਲਾਈ ਅਫਸਰ ਡਾ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਲੜਕੀਆਂ ਨੂੰ ਮਾਣ ਸਤਿਕਾਰ ਸਹਿਤ ਅੱਗੇ ਵਧਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਲੜਕੀਆਂ ਤੇ ਲੜਕਿਆਂ ਦੇ ਲਿੰਗ ਅਨੁਪਾਤ ਵਿੱਚ ਅੰਤਰ ਸਮਾਜਿਕ ਸੰਤੁਲਨ ਨੂੰ ਖਤਰੇ ਵਿਚ ਪਾ ਰਿਹਾ ਹੈ। ਭਵਿੱਖ ਵਿੱਚ ਲੜਕੇ ਅਤੇ ਲੜਕੀ ਦੇ ਅਨੁਪਾਤ ਵਿੱਚ ਅੰਤਰ ਖ਼ਤਰਾ ਹੈ।ਭਾਵੇਂ ਭਰੂਣ ਹੱਤਿਆ ਰੋਕਣ ਲਈ ਸਖ਼ਤ ਕਾਨੂੰਨ ਬਣੇ ਹੋਏ ਹਨ,ਪਰ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ।ਇਸ ਸਬੰਧੀ ਅੱਜ ਅਬਦੁੱਲਾਪੁਰ ਬਸਤੀ ਡਿਸਪੈਂਸਰੀ
ਵਿਖੇ ਔਰਤਾਂ ਨੂੰ ਜਾਗਰੂਕ ਕਰਦਿਆਂ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ ” ਮੁਹਿੰਮ ਦੇ ਤਹਿਤ ਲੜਕੀਆਂ ਦੀ ਸਿੱਖਿਆ, ਪੋਸ਼ਣ ਅਤੇ ਸੁਰੱਖਿਆ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਲੜਕੀਆਂ ਨੂੰ ਉੱਚੀ ਸਿੱਖਿਆ, ਸਕੂਲ ਵਿਚ ਦਾਖਲਾ, ਅਤੇ ਆਤਮਨਿਰਭਰ ਬਣਾਉਣ ਲਈ ਸਾਨੂੰ ਸਭ ਨੂੰ ਮਿਲ ਕੇ ਇਹ ਸੋਚਣਾ ਚਾਹੀਦਾ ਹੈ।ਇਸ ਮੌਕੇ ਉਨਾਂ ਨਾਲ ਸਟਾਫ ਮੈਂਬਰ ਵੀ ਹਾਜ਼ਰ ਸਨ।
टिप्पणियाँ
एक टिप्पणी भेजें