ਵਿਧਾਇਕ ਛੀਨਾ ਨੇ ਹਲਕੇ ’ਚ ਕੀਤੀ ਲੋਕ ਮਿਲਣੀ
ਵਿਧਾਇਕ ਛੀਨਾ ਨੇ ਹਲਕੇ ’ਚ ਕੀਤੀ ਲੋਕ ਮਿਲਣੀ
ਲੋਕਾਂ ਦੀਆਂ ਸਮੱਸਿਆਵਾਂ ਸੁਣ ਜਲਦ ਹੱਲ ਕਰਨ ਦਾ ਵੀ ਦਿੱਤਾ ਭਰੋਸਾ
ਲੁਧਿਆਣਾ, 12 ਜੁਲਾਈ (ਮਨਜੀਤ ਸਿੰਘ ਰੋਮਾਣਾ) ਹਲਕਾ ਲੁਧਿਆਣਾ ਦੱਖਣੀ ਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਵਿਧਾਇਕ ਛੀਨਾ ਦੇ ਧਿਆਨ ਵਿੱਚ ਲਿਆਂਦੀਆਂ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਪਹਿਲ ਹੈ ਅਤੇ ਹਰ ਜਾਇਜ਼ ਸਮੱਸਿਆ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਹਰੇਕ ਗਾਰੰਟੀਆਂ ਨੂੰ ਪੂਰਾ ਕੀਤਾ ਹੈ।
ਇਸ ਮੌਕੇ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਰਹੇ।
टिप्पणियाँ
एक टिप्पणी भेजें