ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵਿਸ਼ੇਸ਼ ਲੋਕ ਅਦਾਲਤ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵਿਸ਼ੇਸ਼ ਲੋਕ ਅਦਾਲਤ ਆਯੋਜਿਤ
ਧਾਰਾ 138 ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਨਾਲ ਸੰਬੰਧਿਤ ਮਾਮਲਿਆਂ ਦੇ ਕੀਤੇ ਨਿਪਟਾਰੇ

ਲੁਧਿਆਣਾ, 18 ਜੁਲਾਈ (ਮਨਜੀਤ ਸਿੰਘ ਰੋਮਾਣਾ) ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਦੀ ਯੋਗ ਅਗਵਾਈ ਅਤੇ ਸ਼੍ਰੀ ਹਿਮਾਂਸ਼ੂ ਅਰੋੜਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਨਿਗਰਾਨੀ ਹੇਠ ਅੱਜ ਮਿਤੀ 18.07.2026 ਨੂੰ ਜ਼ਿਲ੍ਹਾ ਅਦਾਲਤਾਂ, ਲੁਧਿਆਣਾ ਵਿਖੇ ਧਾਰਾ 138 ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਨਾਲ ਸੰਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਇਸ ਵਿਸ਼ੇਸ਼ ਲੋਕ ਅਦਾਲਤ ਲਈ ਜ਼ਿਲ੍ਹਾ ਪੱਧਰ 'ਤੇ 17 ਬੈਂਚਾਂ ਅਤੇ ਉਪ ਮੰਡਲ ਪੱਧਰ (ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ) ਵਿਖੇ 8 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵੱਲੋਂ ਚੈਕ ਬਾਊਂਸ ਨਾਲ ਸੰਬੰਧਿਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਯਤਨ ਕੀਤੇ ਗਏ। ਇਸ ਲੋਕ ਅਦਾਲਤ ਦੌਰਾਨ 8894 ਕੇਸਾਂ ਦੀ ਸੁਣਵਾਈ ਕੀਤੀ ਗਈ ਜਿਨ੍ਹਾਂ ਵਿੱਚੋ 3619 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 66,13,27715 ਰੁਪਏ ਦੇ ਐਵਾਰਡ ਪਾਸ ਕੀਤੇ ਗਏ।

ਇਸ ਵਿਸ਼ੇਸ਼ ਲੋਕ ਅਦਾਲਤ ਦਾ ਮੁੱਖ ਉਦੇਸ਼ ਚੈਕ ਬਾਊਂਸ ਨਾਲ ਸੰਬੰਧਿਤ ਲੰਬਿਤ ਮਾਮਲਿਆਂ ਦਾ ਜਲਦ, ਸਸਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਵਾਉਣਾ ਸੀ, ਤਾਂ ਜੋ ਮੁਕੱਦਮੇਬਾਜ਼ਾਂ ਦਾ ਸਮਾਂ ਅਤੇ ਧਨ ਦੋਵਾਂ ਦੀ ਬਚਤ ਹੋ ਸਕੇ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਗਿਣਤੀ ਵਿੱਚ ਕਮੀ ਆ ਸਕੇ।

ਇਸ ਮੌਕੇ ਪੱਖਕਾਰਾਂ ਨੂੰ ਲੋਕ ਅਦਾਲਤ ਰਾਹੀਂ ਸਮਝੌਤੇ ਨਾਲ ਮਾਮਲੇ ਨਿਪਟਾਉਣ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵੱਧ ਤੋਂ ਵੱਧ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਗਿਆ। 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਯੋਗ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਸਮਾਂ, ਧਨ ਅਤੇ ਮਿਹਨਤ ਦੀ ਬਚਤ ਕਰਨ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਧਾਰਾ 138 ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ ਨਾਲ ਸੰਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਅਗਲੀ ਸਪੈਸ਼ਲ ਲੋਕ ਅਦਾਲਤ 21.11.2026 ਨੂੰ ਲੱਗਣ ਜਾ ਰਹੀ ਹੈ ਜਿਸ ਵਿੱਚ ਲੋਕਾਂ ਨੂੰ ਇਸ ਸਪੈਸ਼ਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਵੀ ਅਪੀਲ ਕੀਤੀ ਗਈ। 

ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 12.09.2026 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਭ ਤਰ੍ਹਾਂ ਦੇ ਪ੍ਰੀ-ਲੀਟੀਗੇਟਿਵ, ਪੈਂਡਿੰਗ (ਸਿਵਲ, ਕ੍ਰਿਮਨਲ) ਆਦਿ ਕੇਸਾਂ ਦਾ ਨਿਪਟਾਰਾ ਦੋਵੇਂ ਪਾਰਟੀਆਂ ਦੀ ਆਪਸੀ ਰਜਾਮੰਦੀ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।  

ਸ੍ਰੀ ਹਿਮਾਂਸ਼ੂ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿਖੇ ਸਮਾਧਾਨ ਸਮਾਰੋਹ ਅਧੀਨ ਮਿਤੀ 21, 22 ਅਤੇ 23 ਅਗਸਤ, 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਅਧੀਨ ਜਿਲ੍ਹਾ ਲੁਧਿਆਣਾ ਨਾਲ ਸਬੰਧਤ ਕੁੱਲ 547 ਕੇਸ ਪ੍ਰਾਪਤ ਹੋਏ ਹਨ ਅਤੇ ਇਨ੍ਹਾ ਕੇਸਾਂ ਵਿੱਚ ਪਾਰਟੀਆਂ ਨੂੰ ਨੋਟਿਸ ਭੇਜੇ ਗਏ ਹਨ ਤਾਂ ਜੋ ਮੀਡੀਏਸ਼ਨ ਸੈਂਟਰ ਲੁਧਿਆਣਾ ਵਿਖੇ ਕੇਸਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ