ਪੰਜਾਬੀ ਸਾਹਿਤ ਅਕਾਡਮੀ ਦਾ ਇਤਿਹਾਸ' ਪੁਸਤਕ ਡਾ. ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭੇਟ
'ਪੰਜਾਬੀ ਸਾਹਿਤ ਅਕਾਡਮੀ ਦਾ ਇਤਿਹਾਸ' ਪੁਸਤਕ ਡਾ. ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਭੇਟ
ਲੁਧਿਆਣਾ 16 ਜੁਲਾਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਖੇੜੀਬਾੜੀ ਯੂਨੀਵਰਸਿਟੀ ਦੇ ਕਮੇਟੀ ਰੂਮ ਵਿੱਚ ਡਾ.ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਜੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ ਜਿਸ ਵਿੱਚ ਪਤਵੰਤੇ ਸੱਜਣਾਂ ਦੀ ਹਾਜਰੀ ਵਿੱਚ ਸਰਦਾਰ ਜਸਮੇਰ ਸਿੰਘ ਢੱਟ ਚੇਅਰਮੈਨ ਸਭਿਆਚਾਰਕ ਸੱਥ,ਪੰਜਾਬ ਦੀ ਪੁਸਤਕ 'ਯਾਦਾਂ ਦਾ ਫੁੱਲਦਸਤਾ' ਰੀਲੀਜ ਕੀਤੀ ਗਈ।
ਇਸੇ ਦੌਰਾਨ ਹੀ ਡਾ. ਹਰੀ ਸਿੰਘ ਜਾਚਕ ਦੁਆਰਾ ਲਿਖੀ ਅਤੇ ਪੰਜਾਬੀ ਸਾਹਿਤ ਅਕਾਡਮੀ ਵਲੋਂ ਪ੍ਰਕਾਸ਼ਿਤ ਪੁਸਤਕ ' ਪੰਜਾਬੀ ਸਾਹਿਤ ਅਕਾਡਮੀ ਦਾ ਇਤਿਹਾਸ ' ਡਾ.ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਅਤੇ ਡਾ.ਕਮਲਜੀਤ ਸਿੰਘ ਸੂਰੀ ਨਿਰਦੇਸ਼ਕ ਵਿਦਿਆਰਥੀ ਭਲਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਡਾ.ਗੁਲਜਾਰ ਸਿੰਘ ਪੰਧੇਰ ਜਨਰਲ ਸਕੱਤਰ, ਡਾ.ਹਰੀ ਸਿੰਘ ਜਾਚਕ ਸਕੱਤਰ ਸਾਹਿਤਕ ਸਰਗਰਮੀਆਂ (ਲੇਖਕ) ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਸਾਬਕਾ ਪ੍ਰਧਾਨ, ਡਾ.ਗੁਰਚਰਨ ਕੌਰ ਕੋਚਰ ਮੀਤ ਪ੍ਰਧਾਨ, ਡਾ .ਨਿਰਮਲ ਜੌੜਾ, ਡਾ.ਜਸਮੇਰ ਸਿੰਘ ਢੱਟ,ਐਡਵੋਕੇਟ ਕਿਰਪਾਲ ਸਿੰਘ ਕਾਲੜਾ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਭੇਟ ਕੀਤੀ ਗਈ।
टिप्पणियाँ
एक टिप्पणी भेजें