12 ਸਤੰਬਰ ਤੱਕ ਦਾਅਵੇ-ਇਤਰਾਜ਼ ਦਰਜ ਕਰਵਾ ਸਕਣਗੇ ਵੋਟਰ: ਡਿਪਟੀ ਕਮਿਸ਼ਨਰ
12 ਸਤੰਬਰ ਤੱਕ ਦਾਅਵੇ-ਇਤਰਾਜ਼ ਦਰਜ ਕਰਵਾ ਸਕਣਗੇ ਵੋਟਰ: ਡਿਪਟੀ ਕਮਿਸ਼ਨਰ
ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ: ਹਿਮਾਂਸ਼ੂ ਜੈਨ
ਲੁਧਿਆਣਾ, 22 ਅਗਸਤ (ਮਨਜੀਤ ਸਿੰਘ ਰੋਮਾਣਾ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਐਸ.ਆਈ.ਆਰ. -2026 ਤਹਿਤ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ 13 ਅਗਸਤ ਨੂੰ ਸਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 14 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਕੁੱਲ 3,031 ਪੋਲਿੰਗ ਸਟੇਸ਼ਨ ਹਨ ਅਤੇ ਮੁੱਢਲੀ ਵੋਟਰ ਸੂਚੀ ਵਿੱਚ ਕੁੱਲ 22,67,911 ਵੋਟਰ ਦਰਜ ਹਨ। ਇਨ੍ਹਾਂ ਵਿੱਚ 11,96,869 ਪੁਰਸ਼, 10,70,962 ਮਹਿਲਾਵਾਂ ਅਤੇ 80 ਥਰਡ ਜੈਂਡਰ, 57 ਐਨ.ਆਰ.ਆਈ ਵੋਟਰ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸਬੰਧੀ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਜਿਨ੍ਹਾਂ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਅਤੇ ਜਿਨ੍ਹਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ, ਉਹ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਸੂਚੀ ਵਿੱਚ ਦਰਜ ਕਿਸੇ ਨਾਮ ’ਤੇ ਇਤਰਾਜ਼ ਜਾਂ ਨਾਮ ਹਟਾਉਣ ਲਈ ਫਾਰਮ ਨੰਬਰ 7 ਅਤੇ ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਹ ਅਰਜ਼ੀਆਂ ਸਬੰਧਤ ਬੀ.ਐਲ.ਓ./ਈ.ਆਰ.ਓ. ਦਫ਼ਤਰ ਵਿੱਚ ਜਾਂ ਆਨਲਾਈਨ ਵੋਟਰ ਹੈਲਪਲਾਈਨ ਰਾਹੀਂ ਵੀ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।
ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਅਨਮੈਪ ਵੋਟਰ ਅਤੇ ਮੈਪਿੰਗ ਦੌਰਾਨ ਪਾਇਆਂ ਗਈਆਂ ਤਰੁਟੀਆਂ ਦੇ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਸਬੰਧੀ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਆਪ ਨੂੰ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਜਾਂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਪਾਸੋਂ ਨੋਟਿਸ ਪ੍ਰਾਪਤ ਹੁੰਦਾ ਹੈ ਤਾਂ ਆਪਣੇ ਦਸਤਾਵੇਜ਼ ਨਿਰਧਾਰਤ ਮਿਤੀ ਨੂੰ ਦੱਸੇ ਗਏ ਸਥਾਨ 'ਤੇ ਪੇਸ਼ ਕੀਤੇ ਜਾਣ।
टिप्पणियाँ
एक टिप्पणी भेजें